Skip to main content

newslineexpres

Breaking News
🚩 ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ ‘ਅਭਿਉਦਯ-2026’ 21 ਨਵੰਬਰ ਨੂੰ 🚩 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ 🚩 ਸੈਂਸਸ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵੱਲੋਂ ਰਾਜੀਵ ਗਾਂਧੀ ਯੂਨੀਵਰਸਿਟੀ ਵਿਖੇ ਮੀਟਿੰਗ; ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਤੇ ‘ਸਵੈ-ਗਣਨਾ’ ਨੂੰ ਉਤਸ਼ਾਹਿਤ ਕਰਨ ਸਬੰਧੀ ਚਰਚਾ 🚩 ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ :  ਏ ਡੀ ਸੀ 🚩 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ HDB ਫਾਇਨੈਸ਼ੀਅਲ ਸਰਵਿਸ ਅਤੇ ਐਂਬਰ ਐਟਰਪ੍ਰਾਈਜ਼ ਦਾ ਪਲੇਸਮੈਂਟ ਕੈਂਪ 20 ਨਵੰਬਰ ਨੂੰ 🚩 ਰਾਜਪੁਰਾ ’ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਦਿਆਲ ਕੰਬੋਜ 8 ਕੌਂਸਲਰਾਂ ਸਮੇਤ ਭਾਜਪਾ ’ਚ ਸ਼ਾਮਲ
Joe Rogan Podcasts You Must Listen
Home Chandigarh ???? 5,000 ਰੁ: ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

???? 5,000 ਰੁ: ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

by Newslineexpres@1

???? 5,000 ਰੁ: ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 4 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੱਲਰਾਂ ਦੇ ਵਸਨੀਕ ਵਕੀਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੀ ਇੰਤਕਾਲ ਦੀ ਦਰਖਾਸਤ ਦਿੱਤੀ ਸੀ ਪਰ ਉਕਤ ਪਟਵਾਰੀ ਉਸ ਤੋਂ ਕੰਮ ਕਰਨ ਬਦਲੇ 15000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਸੌਦਾ 10000 ਰੁਪਏ ‘ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਕਥਿਤ ਮੁਲਜ਼ਮ ਪਹਿਲਾਂ ਹੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸੇ ਮੰਗ ਰਿਹਾ ਹੈ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Newsline Express 

Related Articles

Leave a Comment