Skip to main content

newslineexpres

Breaking News
🚩 ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ ‘ਅਭਿਉਦਯ-2026’ 21 ਨਵੰਬਰ ਨੂੰ 🚩 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ 🚩 ਸੈਂਸਸ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵੱਲੋਂ ਰਾਜੀਵ ਗਾਂਧੀ ਯੂਨੀਵਰਸਿਟੀ ਵਿਖੇ ਮੀਟਿੰਗ; ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਤੇ ‘ਸਵੈ-ਗਣਨਾ’ ਨੂੰ ਉਤਸ਼ਾਹਿਤ ਕਰਨ ਸਬੰਧੀ ਚਰਚਾ 🚩 ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ :  ਏ ਡੀ ਸੀ 🚩 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ HDB ਫਾਇਨੈਸ਼ੀਅਲ ਸਰਵਿਸ ਅਤੇ ਐਂਬਰ ਐਟਰਪ੍ਰਾਈਜ਼ ਦਾ ਪਲੇਸਮੈਂਟ ਕੈਂਪ 20 ਨਵੰਬਰ ਨੂੰ 🚩 ਰਾਜਪੁਰਾ ’ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਦਿਆਲ ਕੰਬੋਜ 8 ਕੌਂਸਲਰਾਂ ਸਮੇਤ ਭਾਜਪਾ ’ਚ ਸ਼ਾਮਲ
Joe Rogan Podcasts You Must Listen
Home Corruption ???? ਵਿਜੀਲੈਂਸ ਵੱਲੋਂ  40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ

???? ਵਿਜੀਲੈਂਸ ਵੱਲੋਂ  40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ

by Newslineexpres@1

???? ਵਿਜੀਲੈਂਸ ਵੱਲੋਂ  40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ

ਚੰਡੀਗੜ, 4 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ ਸੁਨਾਮ ਜਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਪਲਾਟ ਖਰੀਦਿਆ ਸੀ। ਅੱਗ ਬੁਝਾਊ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਦੋਸ਼ੀ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ਵਿੱਚ ਤਹਿ ਹੋਇਆ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Related Articles

Leave a Comment