Skip to main content

newslineexpres

Joe Rogan Podcasts You Must Listen
Home Latest News ਗਾਇਕ ਐਮੀ ਵਿਰਕ ਦੇ ਪਿਤਾ ਬਣੇ ਸਰਪੰਚ

ਗਾਇਕ ਐਮੀ ਵਿਰਕ ਦੇ ਪਿਤਾ ਬਣੇ ਸਰਪੰਚ

by Newslineexpres@1

ਨਾਭਾ, 8 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਮਸ਼ਹੂਰ ਗਾਇਕ ਤੇ ਅਦਾਕਾਰ ਐਮੀ ਵਿਰਕ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਐਮੀ ਵਿਰਕ ਲਈ ਇਸ ਸਮੇਂ ਖੁਸ਼ੀ ਦਾ ਮਾਹੌਲ ਹੈ, ਦਰਅਸਲ ਪੰਚਾਇਤੀ ਚੋਣਾਂ ਵਿਚ ਉਨ੍ਹਾਂ ਦੇ ਪਿਤਾ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ। ਦੱਸ ਦੇਈਏ ਕਿ ਨਾਭਾ ਬਲਾਕ ਦੇ ਪਿੰਡ ਲੁਹਾਰ ਮਾਜਰਾ ਦੇ ਜੰਮਪਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ। ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਕੁਲਜੀਤ ਸਿੰਘ ਦਾ ਪਿੰਡ ਵਾਸੀਆਂ ਵੱਲੋਂ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ ਜਾ ਰਹੀ ਹੈ।
ਦੱਸ ਦੇਈਏ ਕਿ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ਵਿਚ ਸਮਾਜ ਭਲਾਈ ਦੇ ਕੰਮ ਕਰਦੇ ਰਹੇ ਹਨ ਅਤੇ ਹੁਣ ਪਿੰਡ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਤੇ ਉਨ੍ਹਾਂ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣ ਲਿਆ ਗਿਆ ਹੈ। ਐਮੀ ਵਿਰਕ ਦਾ ਪਰਿਵਾਰ ਇਸ ਮੌਕੇ ‘ਤੇ ਜਸ਼ਨ ਮਨਾ ਰਿਹਾ ਹੈ। ਹੁਣ ਪਿੰਡ ਵਾਸੀ ਵੀ ਕਾਫੀ ਖੁਸ਼ ਨਜ਼ਰ ਆ ਰਹੇ ਹਨ ਕਿਉਂਕਿ ਪਿੰਡ ਲੋਹਾਰ ਮਾਜਰਾ ਐਮੀ ਵਿਰਕ ਦੇ ਨਾਂ ਨਾਲ ਮਸ਼ਹੂਰ ਹੋ ਰਿਹਾ ਹੈ।

Related Articles

Leave a Comment