ਡੋਡਾ, 8 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਖਾਤਾ ਖੁੱਲ੍ਹ ਗਿਆ ਹੈ। ਡੋਡਾ ਵਿਧਾਨ ਸਭਾ ਤੋਂ ਆਪ ਉਮੀਦਵਾਰ ਮਹਿਰਾਜ ਮਲਿਕ 4770 ਵੋਟਾਂ ਨਾਲ ਜੇਤੂ ਰਹੇ ਹਨ। ਇਸ ਜਿੱਤ ‘ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ, ”ਭਾਜਪਾ ਨੂੰ ਹਰਾ ਕੇ ਸ਼ਾਨਦਾਰ ਜਿੱਤ ਲਈ ਡੋਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿਰਾਜ ਮਲਿਕ ਨੂੰ ਬਹੁਤ-ਬਹੁਤ ਵਧਾਈਆਂ। ਤੁਸੀਂ ਬਹੁਤ ਵਧੀਆ ਢੰਗ ਨਾਲ ਚੋਣਾਂ ਲੜੀਆਂ। ਪੰਜਵੇਂ ਸੂਬੇ ਵਿੱਚ ਵਿਧਾਇਕ ਬਣਨ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਬਹੁਤ ਬਹੁਤ ਮੁਬਾਰਕਾਂ। ਆਪ ਆਗੂ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਗੋਆ ਵਿੱਚ ਵੀ ਵਿਧਾਇਕ ਜਿੱਤੇ ਫਿਰ ਗੁਜਰਾਤ ਤੋਂ ਵੀ ਵਿਧਾਇਕ ਜਿੱਤੇ ਆਪ ਕੌਮੀ ਪਾਰਟੀ ਬਣ ਗਈ। ਪੂਰੇ ਦੇਸ਼ ‘ਚ ‘ਆਪ’ ਨੂੰ ਲੈ ਕੇ ਉਤਸ਼ਾਹ ਦਾ ਮਾਹੌਲ ਹੈ।
previous post
