???? ਵੀਰ ਹਕੀਕਤ ਰਾਏ ਸਕੂਲ ਵਿਖੇ ਕਰਵਾਏ ਕੁਇਜ਼ ਮੁਕਾਬਲੇ
ਪਟਿਆਲਾ, 8 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਪ੍ਰਸਿੱਧ ਵੀਰ ਹਕੀਕਤ ਰਾਏ ਸਕੂਲ ਵਿਖੇ ਅੰਤਰ ਹਾਊਸ ਕੁਇਜ਼ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਰਮਾਇਣ, ਮਹਾਂਭਾਰਤ ਅਤੇ ਅਵਤਾਰਾਂ ਦੇ ਜੀਵਨ ਨਾਲ ਸਬੰਧਤ ਘਟਨਾਵਾਂ ਬਾਰੇ ਵਿਦਿਆਰਥੀਆਂ ਤੋਂ ਪ੍ਰਸ਼ਨ ਉੱਤਰ ਪੁੱਛੇ ਗਏ। ਇਸ ਮੌਕੇ ਡਿਫੈਂਸ ਜਾਗਰੂਕਤਾ ਮਿਸ਼ਨ ਦੇ ਚੀਫ਼ ਟ੍ਰੇਨਰ ਕਾਕਾ ਰਾਮ ਵਰਮਾ ਅਤੇ ਸਟੇਟ ਬੈਂਕ ਆਫ ਪਟਿਆਲਾ ਦੇ ਸਾਬਕਾ ਚੀਫ਼ ਮੇਨੈਜਰ ਪਵਨ ਗੋਇਲ ਵੀ ਮੋਜੂਦ ਰਹੇ। ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਕੁਇਜ਼ ਮਕਾਬਲੇ ਦਾ ਆਯੋਜਨ ਸਕੂਲ ਆਧਿਆਪਕ ਨਰੇਸ਼ ਕੁਮਾਰ ਦੀ ਦੇਖ-ਰੇਖ ਹੇਠ ਕੀਤਾ ਗਿਆ। ਬੱਚਿਆਂ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਮੁਕਾਬਲਿਆਂ ਰਾਹੀਂ ਬਹੁਤ ਵਧੀਆ ਗਿਆਨ ਪ੍ਰਾਪਤੀ ਹੋਈ ਹੈ।
