Skip to main content

newslineexpres

Breaking News
Joe Rogan Podcasts You Must Listen
Home ਪੰਜਾਬ ‘ਸਲਮਾਨ ਖ਼ਾਨ ਅਸੀਂ ਜੰਗ ਨਹੀਂ ਚਾਹੁੰਦੇ’, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਬਾਬਾ ਸਿੱਦੀਕੀ ਦੇ ਕਤਲ ਦੀ ਲਈ ਜ਼ਿੰਮੇਵਾਰੀ

‘ਸਲਮਾਨ ਖ਼ਾਨ ਅਸੀਂ ਜੰਗ ਨਹੀਂ ਚਾਹੁੰਦੇ’, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਬਾਬਾ ਸਿੱਦੀਕੀ ਦੇ ਕਤਲ ਦੀ ਲਈ ਜ਼ਿੰਮੇਵਾਰੀ

by Newslineexpres@1

ਪਟਿਆਲਾ, 13 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਲਾਰੈਂਸ ਬਿਸ਼ਨੋਈ ਗੈਂਗ ਨੇ ਬਾਬਾ ਸਿੱਦੀਕੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਲਾਰੈਂਸ ਵਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਹਾਲਾਂਕਿ ਏਜੰਸੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਹੁਣ ਇਸ ਦੀ ਤਸਦੀਕ ਕਰਨੀ ਪਵੇਗੀ। ਏਬੀਪੀ ਨਿਊਜ਼ ਅਜਿਹੀਆਂ ਪੋਸਟਾਂ ਦੀ ਪੁਸ਼ਟੀ ਨਹੀਂ ਕਰਦਾ। ਇਹ ਪੋਸਟ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ‘ਤੇ ਪਾਈ ਹੈ। ਸੋਸ਼ਲ ਮੀਡੀਆ ‘ਤੇ ਪਾਈ ਗਈ ਇਸ ਪੋਸਟ ਦੀ ਪ੍ਰਮਾਣਿਕਤਾ ਦੀ ਜਾਂਚ ਜਾਰੀ ਹੈ। ਇਸ ਪੋਸਟ ‘ਚ ਸਲਮਾਨ ਖਾਨ ਅਤੇ ਦਾਊਦ ਗੈਂਗ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਸ ਪੋਸਟ ‘ਚ ਲਿਖਿਆ ਹੈ, ”ਸਲਮਾਨ ਖ਼ਾਨ, ਅਸੀਂ ਇਹ ਜੰਗ ਨਹੀਂ ਚਾਹੁੰਦੇ ਸੀ ਪਰ ਨੂੰ ਸਾਡੇ ਭਰਾ ਦਾ ਨੁਕਸਾਨ ਕਰਵਾਇਆ… ਅੱਜ ਜੋ ਬਾਬਾ ਸਿੱਦੀਕੀ ਦੀ ਸ਼ਰਾਫਤ ਦੇ ਪੁਲ਼ ਬੰਨ ਰਹੇ ਹਨ, ਉਹ ਇੱਕ ਟਾਇਮ ਦਾਊਦ ਨਾਲ ਮਕੋਕਾ ਐਕਟ ਵਿੱਚ ਸੀ। ਬਾਬਾ ਸਿੱਦੀਕੀ ਨੂੰ ਮਾਰਨ ਦਾ ਕਾਰਨ ਅਨੁਜ ਥਾਪਨ ਤੇ ਦਾਊਦ ਨੂੰ ਬਾਲੀਵੁੱਡ, ਰਾਜਨੀਤੀ, ਪ੍ਰਾਪਰਟੀ ਡੀਲਿੰਗ ਨਾਲ ਜੋੜਨਾ ਸੀ, ਪਰ ਜੋ ਵੀ ਸਲਮਾਨ ਖ਼ਾਨ ਅਤੇ ਦਾਊਦ ਗੈਂਗ ਦੀ ਮਦਦ ਕਰੇਗਾ, ਉਹ ਆਪਣਾ ਹਿਸਾਬ ਕਿਤਾਬ ਲਾ ਕੇ ਰੱਖੇ। ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਸ਼ਨੀਵਾਰ (12 ਅਕਤੂਬਰ 2024) ਰਾਤ ਨੂੰ ਮੁੰਬਈ ਦੇ ਬਾਂਦਰਾ ਪੂਰਬੀ ਖੇਤਰ ਵਿੱਚ ਤਿੰਨ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਨਿਰਮਲ ਨਗਰ ਸਥਿਤ ਕੋਲਗੇਟ ਗਰਾਊਂਡ ਨੇੜੇ ਬਾਬਾ ਸਿੱਦੀਕੀ ਪੁੱਤਰ ਜ਼ੀਸ਼ਾਨ ਸਿੱਦੀਕੀ ਦੇ ਦਫਤਰ ਦੇ ਬਾਹਰ ਵਾਪਰੀ, ਜਿਸ ਤੋਂ ਬਾਅਦ ਦੋਵਾਂ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ।
ਨਿਰਮਲ ਨਗਰ ਵਿੱਚ ਕੋਲਗੇਟ ਗਰਾਊਂਡ ਨੇੜੇ ਬਾਬਾ ਸਿੱਦੀਕੀ ਦੇ ਪੁੱਤਰ ਤੇ ਵਿਧਾਇਕ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਹੋਈ ਇਸ ਘਟਨਾ ਤੋਂ ਤੁਰੰਤ ਬਾਅਦ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਬਾਬਾ ਸਿੱਦੀਕੀ ਨੂੰ ਗੋਲੀ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮੁੰਬਈ ਦੇ ਇੱਕ ਪ੍ਰਮੁੱਖ ਮੁਸਲਿਮ ਨੇਤਾ ਬਾਬਾ ਸਿੱਦੀਕੀ ਨੂੰ ਸਲਮਾਨ ਖਾਨ, ਸ਼ਾਹਰੁਖ ਖਾਨ ਅਤੇ ਸੰਜੇ ਦੱਤ ਸਮੇਤ ਕਈ ਬਾਲੀਵੁੱਡ ਸਿਤਾਰਿਆਂ ਦੇ ਨਜ਼ਦੀਕੀ ਵਜੋਂ ਜਾਣਿਆ ਜਾਂਦਾ ਸੀ।

Related Articles

Leave a Comment