Skip to main content

newslineexpres

Breaking News
Joe Rogan Podcasts You Must Listen
Home Education ???? ਮਾਡਲ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਕੀਤਾ ਡਾ. ਏ.ਪੀ. ਜੇ. ਅਬਦੁਲ ਕਲਾਮ ਨੂੰ ਯਾਦ

???? ਮਾਡਲ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਕੀਤਾ ਡਾ. ਏ.ਪੀ. ਜੇ. ਅਬਦੁਲ ਕਲਾਮ ਨੂੰ ਯਾਦ

by Newslineexpres@1

???? ਮਾਡਲ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਕੀਤਾ ਡਾ. ਏ.ਪੀ. ਜੇ. ਅਬਦੁਲ ਕਲਾਮ ਨੂੰ ਯਾਦ

ਪਟਿਆਲਾ, 16 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ  – ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਐਨ.ਸੀ.ਸੀ. ਕੈਡਿਟਾਂ ਵੱਲੋਂ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ, ਬਾਬਾ ਬੰਦਾ ਸਿੰਘ ਬਹਾਦਰ ਜੀ ਅਤੇ ਭਾਰਤ ਦੇ ਪੂਰਵ ਰਾਸ਼ਟਰਪਤੀ ਡਾ. ਏ.ਪੀ. ਜੇ. ਅਬਦੁਲ ਕਲਾਮ ਨੂੰ ਯਾਦ ਕੀਤਾ ਗਿਆ। ਸਕੂਲ ਦੀ ਵਿਦਿਆਰਥਣ ਅੰਕਿਤਾ ਵੱਲੋਂ ਭਗਵਾਨ ਵਾਲਮੀਕਿ ਜੀ ਬਾਰੇ ਉਨ੍ਹਾਂ ਦੀ ਜਿੰਦਗੀ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਗਿਆ। ਇਸ ਤੋਂ ਇਲਾਵਾ ਸਕੂਲ ਦੀ ਵਿਦਿਅਰਥਣ ਬਲਜਿੰਦਰ ਕੌਰ, ਸੁਖਮਨਪ੍ਰੀਤ ਕੌਰ ਅਤੇ ਹਰਜੋਤ ਕੌਰ ਨੇ ਵਿਦਿਆਰਥੀਆਂ ਨੂੰ ਪੂਰਵ ਰਾਸ਼ਟਰਪਤੀ ਡਾ. ਏ.ਪੀ. ਜੇ. ਅਬਦੁਲ ਕਲਾਮ ਜੀ ਦੀ ਜਿੰਦਗੀ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਸਕੂਲ ਦੀ ਇੱਕ ਹੋਰ ਵਿਦਿਆਰਥਣ ਗੁਰਲੀਨ ਕੌਰ ਨੇ ਵਿਦਿਆਰਥੀਆਂ ਨੂੰ ਗੜਵੜੇ ਤਿਉਹਾਰ ਬਾਰੇ ਜਾਣੂ ਕਰਾਇਆ ਅਤੇ ਵਿਦਿਆਰਥੀਆਂ ਨੂੰ ਇਸ ਅਲੋਪ ਹੋ ਰਹੇ ਤਿਉਹਾਰ ਨੂੰ ਮਨਾਉਣ ਲਈ ਪ੍ਰੋਰਿਤ ਕੀਤਾ। ਏ.ਐਨ.ਓ. ਸਤਵੀਰ ਸਿੰਘ ਗਿੱਲ ਨੇ ਬੱਚਿਆ ਨੂੰ ਦੱਸਿਆ ਕਿ ਡਾ. ਅਬਦੂਲ ਕਲਾਮ ਨੇ ਪਿ੍ਥਵੀ ਤੇ ਅਗਨੀ ਮਿਜਾਈਲਾਂ ਨੂੰ ਬਣਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ, ਜਿਸਦੇ ਕਾਰਨ ਉਨ੍ਹਾਂ ਨੂੰ ਮਿਜਾਈਲ ਮੈਨ ਵੀ ਕਿਹਾ ਜਾਂਦਾ ਸੀ। ਇਸ ਮੌਕੇ ਸਕੂਲ ਦਾ ਸਾਰਾ ਸਟਾਫ ਮੌਜੂਦ ਸੀ।

Related Articles

Leave a Comment