Skip to main content

newslineexpres

Home Information ???? ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਲੀ ਵਿੱਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ

???? ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਲੀ ਵਿੱਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ

by Newslineexpres@1

???? ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਲੀ ਵਿੱਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ

???? ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ- ਮੈਡਮ ਪਰਵਿੰਦਰ ਕੌਰ 

ਪਟਿਆਲਾ, 18 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ  – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਡਮ ਮਨੀ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ‌ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਜੀਵ ਸ਼ਰਮਾ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਇਸ ਮੌਕੇ ਉੱਘੇ ਸਮਾਜ ਸੇਵੀ, ਵਾਤਾਵਰਣ, ਸਾਹਿਤ ਸੰਗੀਤ ਤੇ ਕਲਾ ਪ੍ਰੇਮੀ ਰੋਟੇਰੀਅਨ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਪੈਟਰਨ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ ਸ਼ਾਖਾ ਅਤੇ ਡਿਸਟ੍ਰਿਕਟ ਡਿਪਟੀ ਗਵਰਨਰ 2025-26 ਰੋਟਰੀ ਇੰਟਰਨੈਸ਼ਨਲ 3090 ਵੱਲੋਂ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਤੌਰ ‘ਤੇ ਪੇਸ਼ ਕੀਤੇ ਗਏ। ਲੋਕ ਅਦਾਲਤ (ਜਨਵਰੀ ਨੂੰ ਉਪਯੋਗੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ

ਮੋਟੀਵੇਟਰ ਤੇ ਪੈਰਾ ਲੀਗਲ ਵਲੰਟੀਅਰ ਭਗਵਾਨ ਦਾਸ ਗੁਪਤਾ ਨੇ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ-ਵੱਖ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017 ਬਾਰੇ ਅਤੇ 10 ਦਸੰਬਰ 2024 ਨੂੰ ਲੱਗਣ ਵਾਲੀ ਲੋਕ ਅਦਾਲਤ ਬਾਰੇ ਵਿਸਥਾਰ ਵਿੱਚ ਦੱਸਿਆ। ਸਰਕਾਰੀ ਹਾਇਰ ਸੈਕੰਡਰੀ ਸਕੂਲ ਕੌਲੀ ਦੀ ਪ੍ਰਿੰਸੀਪਲ ਮੈਡਮ ਪਰਵਿੰਦਰ ਕੌਰ ਨੇ ਧੰਨਵਾਦ ਪ੍ਰਗਟ ਕਰਦਿਆਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਰੁੱਖ ਲਗਾਉਣ ‘ਤੇ ਜ਼ੋਰ ਦਿੱਤਾ |

ਸਕੂਲ ਦੇ ਵਿਹੜੇ ਵਿੱਚ ਫਲ ਅਤੇ ਆਯੁਰਵੈਦਿਕ ਪੌਦੇ ਵੀ ਲਗਾਏ ਗਏ। ਇਸ ਮੌਕੇ ਸਕੂਲ ਸਟਾਫ਼, ਮਿਡ ਡੇ ਮੀਲ ਵਰਕਰ, ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ।

Related Articles

Leave a Comment