ਪੰਚਕੂਲਾ, 19 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਚਕੂਲਾ ਦੇ ਮੋਰਨੀ ਵਿਖੇ ਟਿੱਕਰ ਤਾਲ ਨੇੜੇ ਇਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਨਾਲ ਜਾ ਰਹੀ ਬੱਸ 100 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ। ਬੱਸ ਵਿਚ ਕੁੱਲ 45 ਬੱਚੇ ਸਵਾਰ ਸਨ। ਇਸ ਹਾਦਸੇ ਵਿਚ ਕਈ ਬੱਚੇ ਜ਼ਖ਼ਮੀ ਹੋ ਗਏ ਹਨ। ਬੱਚਿਆਂ ਨੂੰ ਪੰਚਕੂਲਾ ਦੇ ਸੈਕਟਰ 6 ਵਿਖੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਮਲੇਰਕੋਟਲਾ ਤੋਂ ਪਿਕਨਿਕ ਮਨਾਉਣ ਗਏ ਸਨ। ਪੁਲਿਸ ਵਲੋਂ ਮੌਕੇ ’ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ। ਬੱਸ ਚਾਲਕ ਦੇ ਗੰਭੀਰ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਵੱਲੋਂ ਬੱਸ ਨੂੰ ਤੇਜ਼ ਰਫਤਾਰ ਨਾਲ ਚਲਾਉਣ ਕਾਰਨ ਇਹ ਹਾਦਸਾ ਵਾਪਰਿਆ।
