Skip to main content

newslineexpres

Home Chandigarh ???? ਪੰਜਾਬ ਸਰਕਾਰ ਵਲੋਂ ਨਾਜਾਇਜ਼ ਕਲੋਨੀਆਂ ਵਿੱਚ ਕੱਟੇ ਪਲਾਟਾਂ ਲਈ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ

???? ਪੰਜਾਬ ਸਰਕਾਰ ਵਲੋਂ ਨਾਜਾਇਜ਼ ਕਲੋਨੀਆਂ ਵਿੱਚ ਕੱਟੇ ਪਲਾਟਾਂ ਲਈ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ

by Newslineexpres@1

???? ਪੰਜਾਬ ਸਰਕਾਰ ਵਲੋਂ ਨਾਜਾਇਜ਼ ਕਲੋਨੀਆਂ ਵਿੱਚ ਕੱਟੇ ਪਲਾਟਾਂ ਲਈ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ

ਚੰਡੀਗੜ੍ਹ/ਪਟਿਆਲਾ, 24 ਅਕਤੂਬਰ – ਅਸ਼ੋਕ ਵਰਮਾ/ ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ। ਇਸ ਨਾਲ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ।

ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਉਨ੍ਹਾਂ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਦੋਸ਼ੀ ਪਾਏ ਜਾਣ ‘ਤੇ ਸਖ਼ਤ ਸਜ਼ਾ ਹੋਵੇਗੀ।

ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਨੂੰ ਮਿਲੀ ਮਨਜ਼ੂਰੀ

ਗਵਰਨਰ ਨੇ ਪੰਜਾਬ ਸਰਕਾਰ ਵੱਲੋਂ ਭੇਜੇ ਬਿੱਲ ਨੂੰ ਦਿੱਤੀ ਮਨਜ਼ੂਰੀ।

ਰਜਿਸਟਰੀਆਂ ਚ NOC ਦੀ ਸ਼ਰਤ ਹੋਈ ਖਤਮ।

ਸੀਐਮ ਮਾਨ ਨੇ 3 ਸਤੰਬਰ ਨੂੰ ਵਿਧਾਨ ਸਭਾ ‘ਚ ਪੇਸ਼ ਕੀਤਾ ਸੀ ਬਿੱਲ।

ਹੁਣ ਰਜਿਸਟਰੀਆਂ ਵਿੱਚ ਲੋਕਾਂ ਨੂੰ ਨਹੀਂ ਹੋਵੇਗੀ NOC ਦੀ ਲੋੜ।

Related Articles

Leave a Comment