newslineexpres

Joe Rogan Podcasts You Must Listen
Home Chandigarh ???? ਕੱਲ੍ਹ ਪੰਜਾਬ ਭਰ ਦੀਆਂ ਮੰਡੀਆਂ ਦੇ ਆਲੇ-ਦੁਆਲੇ ਸੜਕਾਂ ਜਾਮ ਕਰਨਗੇ ਕਿਸਾਨ

???? ਕੱਲ੍ਹ ਪੰਜਾਬ ਭਰ ਦੀਆਂ ਮੰਡੀਆਂ ਦੇ ਆਲੇ-ਦੁਆਲੇ ਸੜਕਾਂ ਜਾਮ ਕਰਨਗੇ ਕਿਸਾਨ

by Newslineexpres@1

???? ਕੱਲ੍ਹ ਪੰਜਾਬ ਭਰ ਦੀਆਂ ਮੰਡੀਆਂ ਦੇ ਆਲੇ-ਦੁਆਲੇ ਸੜਕਾਂ ਜਾਮ ਕਰਨਗੇ ਕਿਸਾਨ

????ਮੰਤਰੀਆਂ, ਵਿਧਾਇਕਾਂ ਤੇ ਅਧਿਕਾਰੀਆਂ ਦਾ ਕਾਲੇ ਝੰਡਿਆਂ ਨਾਲ ਕੀਤਾ ਜਾਵੇਗਾ ਘਿਰਾਓ

ਲੁਧਿਆਣਾ, 24 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ  – ਸੰਯੁਕਤ ਕਿਸਾਨ ਮੋਰਚੇ ਨਾਲ ਜੁੜੇ ਕਿਸਾਨ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਨਾ ਹੋਣ ਦੇ ਵਿਰੋਧ ’ਚ 25 ਅਕਤੂਬਰ ਨੂੰ ਪੂਰੇ ਪੰਜਾਬ ਦੀਆਂ ਅਨਾਜ ਮੰਡੀਆਂ ਦੇ ਆਲੇ-ਦੁਆਲੇ ਦੀਆਂ ਸੜਕਾਂ ਨੂੰ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਜਾਮ ਕਰਨਗੇ। ਇਸ ਦੇ ਬਾਵਜੂਦ ਸਮੱਸਿਆ ਦਾ ਹੱਲ ਨਾ ਹੋਣ ’ਤੇ 29 ਅਕਤੂਬਰ ਨੂੰ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਇਹੀ ਨਹੀਂ, ਮੰਡੀਆਂ ’ਚ ਆਉਣ ’ਤੇ ਆਪ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੇ ਅਧਿਕਾਰੀਆਂ ਦਾ ਕਾਲੇ ਝੰਡਿਆਂ ਨਾਲ ਘਿਰਾਓ ਕੀਤਾ ਜਾਵੇਗਾ।

Newsline Express 

Related Articles

Leave a Comment