Skip to main content

newslineexpres

Home Chandigarh ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਲੌਟ ਮੰਡੀ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਲੌਟ ਮੰਡੀ ਦਾ ਅਚਨਚੇਤ ਦੌਰਾ

by Newslineexpres@1
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਲੌਟ ਮੰਡੀ ਦਾ ਅਚਨਚੇਤ ਦੌਰਾ
-ਲਿਫਟਿੰਗ ‘ਚ ਆਈ ਤੇਜੀ, ਝੋਨੇ ਦੀ ਆਮਦ ਨਾਲੋਂ ਚੁਕਾਈ ਜਿਆਦਾ -ਡਾ. ਪ੍ਰੀਤੀ ਯਾਦਵ
-ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 1100 ਕਰੋੜ ਰੁਪਏ ਦੀ ਅਦਾਇਗੀ
-ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਕਿਸਾਨਾਂ ਤੇ ਆੜਤੀਆਂ ਨਾਲ ਮੁਲਾਕਾਤ, ਝੋਨੇ ਦੀ ਖਰੀਦ ‘ਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ
ਨਾਭਾ/ਭਾਦਸੋਂ/ਪਟਿਆਲਾ, 26 ਅਕਤੂਬਰ: ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਿਫਟਿੰਗ ਵਿੱਚ ਹੁਣ ਤੇਜੀ ਆ ਗਈ ਹੈ ਅਤੇ ਮੰਡੀਆਂ ਵਿੱਚ ਝੋਨੇ ਦੀ ਆਮਦ ਨਾਲੋਂ ਚੁਕਾਈ ਜਿਆਦਾ ਹੋ ਰਹੀ ਹੈ। ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਐਸ.ਐਸ.ਪੀ. ਡਾ. ਨਾਨਕ ਸਿੰਘ ਨਾਲ ਪਿੰਡ ਲੌਟ ਦੀ ਮੰਡੀ ਦਾ ਅਚਨਚੇਤ ਦੌਰਾ ਕਰਨ ਮੌਕੇ ਪ੍ਰਦਾਨ ਕੀਤੀ। ਇਸ ਮੌਕੇ ਨਾਭਾ ਦੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਇਸ ਦੌਰਾਨ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਸਾਡੇ ਅੰਨਦਾਤਾ ਹਨ ਇਸ ਲਈ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 1100 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਇਹ ਅਦਾਇਗੀ ਵੀ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ 5 ਲੱਖ 76 ਹਜ਼ਾਰ 412 ਮੀਟ੍ਰਿਕ ਟਨ ਆਮਦ ਹੋਈ ਹੈ, ਜਿਸ ਵਿੱਚੋਂ 5 ਲੱਖ 45 ਹਜ਼ਾਰ 562 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ ਅਤੇ ਇਸ ਵਿੱਚੋਂ ਪਿਛਲੇ 72 ਘੰਟਿਆਂ ਵਿੱਚ 40 ਫੀਸਦੀ ਤੋਂ ਵਧੇਰੇ ਝੋਨੇ ਦੀ ਚੁਕਾਈ ਕਰਵਾਈ ਜਾ ਚੁੱਕੀ ਹੈ।

Related Articles

Leave a Comment