???? ਵੀਰ ਹਕੀਕਤ ਰਾਏ ਸਕੂਲ ਵਿਖੇ ਕਰਵਾਇਆ ‘ਭਾਰਤ ਕੋ ਜਾਣੋ’ ਮੁਕਾਬਲਾ
ਪਟਿਆਲਾ, 26 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਪ੍ਰਸਿੱਧ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਭਾਰਤ ਕੋ ਜਾਨੋਂ ਆਮ ਗਿਆਨ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਵੱਲੋਂ ਭੁਪਿੰਦਰ ਜਿੰਦਲ ਅਤੇ ਮੈਡਮ ਸ਼ਾਲੀਕਾ ਮੌਜੂਦ ਰਹੇ। ਉਹਨਾਂ ਦੀ ਦੇਖਰੇਖ ਵਿੱਚ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਛੇਵੀਂ ਤੋਂ ਬਾਰਵੀਂ ਜਮਾਤ ਦੇ ਲਗਭਗ 400 ਵਿਦਿਆਰਥੀਆਂ ਨੇ ਭਾਗ ਲਿਆ। ਸਾਰੇ ਹੀ ਵਿਦਿਆਰਥੀਆਂ ਨੇ ਮੁਕਾਬਲੇ ਵਿੱਚ ਪੁੱਛੇ ਪ੍ਰਸ਼ਨਾਂ ਦੇ ਬੜੇ ਹੀ ਸੁਚੱਜੇ ਢੰਗ ਨਾਲ ਜਵਾਬ ਦਿੱਤੇ।

ਸੀਨੀਅਰ ਗਰੁੱਪ ਵਿੱਚ ਨੌਵੀਂ ਜਮਾਤ ਦੇ ਪ੍ਰਤੀਕ ਕੁਮਾਰ ਨੇ ਪਹਿਲਾ ਸਥਾਨ ਤੇ ਗਿਆਰਵੀਂ ਜਮਾਤ ਦੇ ਰਮਨਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਜੂਨੀਅਰ ਗਰੁੱਪ ਵਿੱਚੋਂ ਅੱਠਵੀਂ ਕਲਾਸ ਦੇ ਦਕਸ਼, ਵਿਪੁਲ, ਰਾਜਵੀਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਆਏ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਖੂਬ ਪ੍ਰਸ਼ੰਸਾ ਕਰਦਿਆਂ ਉਹਨਾਂ ਨੂੰ ਵਧਾਈ ਦਿੱਤੀ|

