???? ਵੀਰ ਹਕੀਕਤ ਰਾਏ ਸਕੂਲ ਵਿਖੇ ਲਾਇਆ ਅੱਖਾਂ ਦਾ ਚੈੱਕਅਪ ਕੈਂਪ
ਪਟਿਆਲਾ, 26 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਮੈਡੀਕਲ ਕੈਂਪ ਲਗਾਇਆ ਗਿਆ। ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਅਤੇ ਪਵਨ ਗੋਇਲ ਦੇ ਸਹਿਯੋਗ ਨਾਲ ਡਾਕਟਰ ਅਮਨਦੀਪ ਗਰਗ ਅਤੇ ਉਹਨਾਂ ਦੀ ਸਹਿਯੋਗੀ ਟੀਮ ਦੁਆਰਾ ਸਕੂਲ ਦੀ ਤੀਜੀ ਜਮਾਤ ਤੋਂ ਲੈ ਕੇ ਅੱਠਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ। ਉਹਨਾਂ ਨੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਸਿਹਤ ਸੰਭਾਲ ਸੰਬੰਧਿਤ ਖਾਸ ਕਰਕੇ ਅੱਖਾਂ ਦੀ ਰੋਸ਼ਨੀ ਦੀ ਸੰਭਾਲ ਲਈ ਮੋਬਾਇਲ ਦੀ ਵਰਤੋਂ ਤੋਂ ਪਰਹੇਜ਼ ਕਰਨ ਲਈ ਕਿਹਾ ਅਤੇ ਨਾਲ ਹੀ ਉਹਨਾਂ ਨੂੰ ਚੰਗੀ ਖੁਰਾਕ ਫਲ ਤੇ ਹਰੀਆਂ ਸਬਜ਼ੀਆਂ ਖਾਣ ਦੀ ਸਲਾਹ ਦਿੱਤੀ।
