???? ਪੰਜਾਬ ਦੇ ਕਈ ਜਿਲ੍ਹਿਆਂ ‘ਚ ਹਾਈ-ਵੇਅ ਬੰਦ ਕਰਕੇ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਦਾ ਜਾਮ
ਚੰਡੀਗੜ੍ਹ, 26 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ‘ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨਾਂ ਨੇ ਅੱਜ (ਸ਼ਨੀਵਾਰ) ਤੋਂ ਸੂਬੇ ਦੇ 4 ਹਾਈਵੇਅ ਬੰਦ ਕਰ ਦਿੱਤੇ ਹਨ। ਕਿਸਾਨ 1 ਵਜੇ ਤੋਂ ਸੜਕਾਂ ‘ਤੇ ਬੈਠ ਗਏ। ਇਹ ਧਰਨਾ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀਆਂ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀਆਂ। ਇਹ ਧਰਨਾ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ। ਦੱਸ ਦਈਏ ਕਿ ਕਿਸਾਨਾਂ ਵੱਲੋਂ ਬਡਰੁੱਖਾਂ ਸੰਗਰੂਰ , ਡਗਰੂ ਮੋਗਾ, ਸਠਿਆਲੀ ਪੁੱਲ ਗੁਰਦਾਸਪੁਰ, ਫਗਵਾੜਾ ਕਪੂਰਥਲਾ, ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਜਾਵੇਗਾ। ਹਾਲਾਂਕਿ ਇਸ ਦੌਰਾਨ ਕਿਸਾਨਾਂ ਨੇ ਐਮਰਜੈਂਸੀ ਤੇ ਵਿਸ਼ੇਸ਼ ਵਾਹਨਾਂ ਨੂੰ ਛੋਟ ਦਿੱਤੀ ਜਾਵੇਗੀ।
Newsline Express
