newslineexpres

Home Information ???? ਖਰੀਦ ਏਜੰਸੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ ਖਰੀਦੇ ਝੋਨੇ ਦੀ ਲਿਫਟਿੰਗ ਦਾ ਰੋਜ਼ਾਨਾ ਦਾ ਮਿੱਥਿਆ ਟੀਚਾ ਪੂਰਾ ਕਰਨ ਦੀ ਸਖ਼ਤ ਹਦਾਇਤ

???? ਖਰੀਦ ਏਜੰਸੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ ਖਰੀਦੇ ਝੋਨੇ ਦੀ ਲਿਫਟਿੰਗ ਦਾ ਰੋਜ਼ਾਨਾ ਦਾ ਮਿੱਥਿਆ ਟੀਚਾ ਪੂਰਾ ਕਰਨ ਦੀ ਸਖ਼ਤ ਹਦਾਇਤ

by Newslineexpres@1

???? ਖਰੀਦ ਏਜੰਸੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ ਖਰੀਦੇ ਝੋਨੇ ਦੀ ਲਿਫਟਿੰਗ ਦਾ ਰੋਜ਼ਾਨਾ ਦਾ ਮਿੱਥਿਆ ਟੀਚਾ ਪੂਰਾ ਕਰਨ ਦੀ ਸਖ਼ਤ ਹਦਾਇਤ

???? ਡੀ.ਸੀ. ਵੱਲੋਂ ਏ.ਡੀ.ਸੀ., ਐਸ.ਡੀ.ਐਮਜ, ਖਰੀਦ ਏਜੰਸੀਆਂ, ਖੁਰਾਕ ਤੇ ਸਿਵਲ ਸਪਲਾਈਜ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ

???? ਲਿਫਟਿੰਗ ‘ਚ ਢਿਲਮੱਠ ਬਰਦਾਸ਼ਤ ਨਹੀਂ ਹੋਵੇਗੀ-ਡਾ. ਪ੍ਰੀਤੀ ਯਾਦਵ

ਪਟਿਆਲਾ, 28 ਅਕਤੂਬਰ: ਨਿਊਜ਼ਲਾਈਨ ਐਕਸਪ੍ਰੈਸ  – ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੀਆਂ ਮੰਡੀਆਂ ‘ਚ ਖਰੀਦ ਕੀਤੀ ਜਾ ਰਹੀ ਝੋਨੇ ਦੀ ਫ਼ਸਲ ਦੀ ਲਿਫਟਿੰਗ ‘ਚ ਹੋਰ ਤੇਜੀ ਲਿਆਉਣ ਅਤੇ ਮਿਥੇ ਟੀਚੇ ਮੁਤਾਬਕ ਚੁਕਾਈ ਕਰਵਾਉਣ ਲਈ ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਸਖ਼ਤ ਹਦਾਇਤ ਕੀਤੀ ਹੈ।

ਅੱਜ ਇੱਥੇ ਏ.ਡੀ.ਸੀ. (ਜ) ਇਸ਼ਾ ਸਿੰਗਲ, ਸਮੂਹ ਐਸ.ਡੀ.ਐਮਜ਼, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ, ਖਰੀਦ ਏਜੰਸੀਆਂ, ਜ਼ਿਲ੍ਹਾ ਮੰਡੀ ਅਫ਼ਸਰ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਲਿਫ਼ਟਿੰਗ ਵਿੱਚ ਤੇਜੀ ਲਿਆ ਕੇ ਮੰਡੀਆਂ ਖਾਲੀ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ ਖਰੀਦੀ ਜਾ ਰਹੀ ਝੋਨੇ ਦੀ ਫ਼ਸਲ ਦੀ ਤੁਰੰਤ ਲਿਫਟਿੰਗ ‘ਚ ਕੋਈ ਢਿਲਮੱਠ ਬਰਦਾਸ਼ਤ ਨਹੀਂ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਐਸ.ਡੀ.ਐਮਜ਼ ਤੇ ਹੋਰ ਅਧਿਕਾਰੀ ਜਿੱਥੇ ਪਹਿਲਾਂ ਹੀ ਫੀਲਡ ‘ਚ ਜਾ ਰਹੇ ਹਨ ਉਥੇ ਇਹ ਵੀ ਪਤਾ ਲਗਾਇਆ ਜਾਵੇ ਕਿ ਕਿਸਾਨਾਂ ਤੇ ਆੜਤੀਆਂ ਨੂੰ ਕੋਈ ਦਿੱਕਤ ਪ੍ਰੇਸ਼ਾਨੀ ਤਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਾ ਆਵੇ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਿਸ ਵੀ ਖਰੀਦ ਕੇਂਦਰ ਵਿੱਚ ਕੋਈ ਮੁਸ਼ਕਿਲ ਆ ਰਹੀ ਹੋਵੇ, ਉਸਦਾ ਤੁਰੰਤ ਹੱਲ ਕੱਢਿਆ ਜਾਵੇ ਪਰੰਤੂ ਖਰੀਦੇ ਝੋਨੇ ਦੀ ਲਿਫ਼ਟਿੰਗ ‘ਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ।

Newsline Express 

Related Articles

Leave a Comment