newslineexpres

Home FesrivalFestival ???? ਜ਼ਿਲ੍ਹਾ ਕਚਹਿਰੀ ਕੰਪਲੈਕਸ ਪਟਿਆਲਾ ਵਿਖੇ ਲਗਾਈ ਪ੍ਰਦਰਸ਼ਨੀ

???? ਜ਼ਿਲ੍ਹਾ ਕਚਹਿਰੀ ਕੰਪਲੈਕਸ ਪਟਿਆਲਾ ਵਿਖੇ ਲਗਾਈ ਪ੍ਰਦਰਸ਼ਨੀ

by Newslineexpres@1

???? ਜ਼ਿਲ੍ਹਾ ਕਚਹਿਰੀ ਕੰਪਲੈਕਸ ਪਟਿਆਲਾ ਵਿਖੇ ਲਗਾਈ ਪ੍ਰਦਰਸ਼ਨੀ

ਪਟਿਆਲਾ, 28 ਅਕਤੂਬਰ: ਨਿਊਜ਼ਲਾਈਨ ਐਕਸਪ੍ਰੈਸ  – ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਅਤੇ ਨਿਗਰਾਨੀ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਸਮੱਗਰ ਸਿੱਖਿਆ ਅਭਿਆਨ, ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ, ਸਰਕਾਰੀ ਪ੍ਰਾਇਮਰੀ ਸਕੂਲ ਸਨੌਰੀ ਗੇਟ, ਪਟਿਆਲਾ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀ ਕੰਪਲੈਕਸ, ਪਟਿਆਲਾ ਵਿੱਚ ਇੱਕ ਪ੍ਰਦਰਸ਼ਨੀ-ਕਮ-ਸੇਲ ਦਾ ਆਯੋਜਨ ਕੀਤਾ ਗਿਆ।

ਇਸ ਪ੍ਰਦਰਸ਼ਨੀ-ਕਮ-ਸੇਲ ਵਿੱਚ ਜੱਜ ਸਾਹਿਬਾਨ, ਵਕੀਲ ਸਾਹਿਬਾਨ, ਅਦਾਲਤਾਂ ਦੇ ਸਟਾਫ਼ ਅਤੇ ਆਮ ਲੋਕਾਂ ਨੇ ਹੱਥਾਂ ਨਾਲ ਬਣੇ ਪੈੱਨ, ਲਿਫ਼ਾਫ਼ੇ ਕਾਰਡ, ਮੋਮਬੱਤੀਆਂ, ਦੀਵੇ, ਈਕੋ ਫਰੈਂਡਲੀ ਬੈਗ ਆਦਿ ਵੱਖ-ਵੱਖ ਵਸਤਾਂ ਦੀ ਖ਼ਰੀਦ ਕੀਤੀ।

ਇਸ ਮੌਕੇ ਸ੍ਰੀਮਤੀ ਮਾਨੀ ਅਰੋੜਾ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਜੇਲ੍ਹ ਕੈਦੀਆਂ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਨੌਰੀ ਗੇਟ, ਪਟਿਆਲਾ ਦੇ ਵਿਸ਼ੇਸ਼ ਬੱਚਿਆਂ ਵੱਲੋਂ ਤਿਆਰ ਕੀਤੀਆਂ ਸਾਰੀਆਂ ਸਜਾਵਟੀ ਵਸਤੂਆਂ, ਪੈੱਨ, ਲਿਫ਼ਾਫ਼ੇ ਕਾਰਡ, ਮੋਮਬੱਤੀਆਂ, ਦੀਵੇ, ਈਕੋ-ਫ੍ਰੈਂਡਲੀ ਬੈਗ ਆਦਿ ਪ੍ਰਦਰਸ਼ਿਤ ਕੀਤੇ ਗਏ ਸਨ। ਜੇਲ੍ਹ ਦੇ ਕੈਦੀਆਂ ਲਈ ਵੋਕੇਸ਼ਨਲ ਸਾਖਰਤਾ ਦੀ ਵਿਸ਼ੇਸ਼ ਮੁਹਿੰਮ ਦੌਰਾਨ ਆਯੋਜਿਤ ਟ੍ਰੇਨਿੰਗ ਪ੍ਰੋਗਰਾਮ ਵਿੱਚ ਜੇਲ੍ਹ ਦੇ ਕੈਦੀਆਂ ਵੱਲੋਂ ਇਹ ਸਾਰੀਆਂ ਚੀਜ਼ਾਂ ਬਣਾਈਆਂ ਗਈਆਂ ਸਨ।

Related Articles

Leave a Comment