???? ਪਟਿਆਲਾ ਜੇਲ੍ਹ ਤੋਂ ਬਾਹਰ ਆਏ MLA ਜਸਵੰਤ ਸਿੰਘ ਗੱਜਣ ਮਾਜਰਾ
ਪਟਿਆਲਾ, 6 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਮਨੀ ਲਾਂਡਰਿੰਗ ਮਾਮਲੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਰਹਿਣ ਤੋ ਬਾਅਦ ਦੇਰ ਸ਼ਾਮ ਜੇਲ੍ਹ ਤੋਂ ਬਾਹਰ ਆ ਗਏ ਹਨ। ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਬਾਹਰ ਸਮਰਥਕਾਂ ਦੀ ਭੀੜ ਲੱਗੀ ਹੋਈ ਸੀ, ਬਾਹਰ ਆਉੰਦਿਆਂ ਹੀ ਵਿਧਾਇਕ ਜਸਵੰਤ ਸਿੰਘ ਗੱਜਣ ਮਮਾਜਰਾ ਉਤੇ ਵਰਕਰਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਹੈ। ਦੱਸ ਦੇਈਏ ਕਿ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਮਨੀ ਲਾਂਡਰਿੰਗ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸਨ, ਜਿਨ੍ਹਾਂ ਨੂੰ ਲੈ ਕੇ ਮਾਨਯੋਗ ਅਦਾਲਤ ਨੇ ਉਨ੍ਹਾਂ ਨੂੰ ਹਾਲ ਹੀ ਵਿੱਚ ਜ਼ਮਾਨਤ ਦਿੱਤੀ ਸੀ।
