ਵਾਸ਼ਿੰਗਟਨ, 6 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਅਤੇ ਡੈਮੋਕ੍ਰੇਟ ਉਮੀਦਵਾਰ ਉਪ ਰਾਸ਼ਟਰਪਤੀ ਕਮਲਾ ਹੈਰਿਸ ਵਿਚਾਲੇ ਕਰੀਬੀ ਮੁਕਾਬਲਾ ਤੋਂ ਬਾਅਦ ਟਰੰਪ ਨੇ ਕਮਲਾ ਹੈਰਿਸ ਨੂੰ ਪਛਾੜਦਿਆਂ ਇੱਕ ਵਾਰ ਫਿਰ ਤੋਂ ਅਮਰੀਕਾ ਰਾਸ਼ਟਰਪਤੀ ਅਹੁਦੇ ਨੂੰ ਹਾਸਿਲ ਕੀਤਾ ਹੈ। ਡੋਨਾਲਡ ਟਰੰਪ ਨੇ ਕਈ ਸੂਬਿਆਂ ‘ਚ ਜਿੱਤ ਹਾਸਲ ਕੀਤੀ ਹੈ ਜਦਕਿ ਕਈ ਸੂਬਿਆਂ ‘ਚ ਉਨ੍ਹਾਂ ਦੇ ਵਿਰੋਧੀ ਵੀ ਅੱਗੇ ਸਨ।
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਤਿਹਾਸ ਰਚਣ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਅਮਰੀਕਾ ‘ਚ ਰਾਸ਼ਟਰਪਤੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ ਆਪਣੀ ਵਿਰੋਧੀ ਉਪ ਪ੍ਰਧਾਨ ਕਮਲਾ ਹੈਰਿਸ ਨੂੰ ਹਰਾਇਆ ਹੈ। ਉਹ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣ ਗਏ ਹਨ।