???? ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਖਿਡਾਰੀਆਂ ਨੂੰ ਵੋਟਰ ਪੰਜੀਕਰਨ ਦਾ ਦਿੱਤਾ ਸੁਨੇਹਾ
ਪਟਿਆਲਾ, 8 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਵਿੱਚ ਭਾਗ ਲੈ ਰਹੇ ਖਿਡਾਰੀਆਂ ਨੂੰ ਸਵੀਪ ਨੋਡਲ ਅਫਸਰ ਪਟਿਆਲਾ ਦਿਹਾਤੀ -110 ਸਤਵੀਰ ਸਿੰਘ ਗਿੱਲ ਵੱਲੋਂ ਵੋਟਰ ਪੰਜੀਕਰਨ ਬਾਰੇ ਜਾਗਰੁਕ ਕੀਤਾ ਗਿਆ। ਭਾਰਤੀ ਚੋਣ ਕਮਿਸ਼ਨ, ਮੁੱਖ ਚੋਣ ਅਫਸਰ ਪੰਜਾਬ ਅਤੇ ਜਿਲ੍ਹਾਂ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸਵੀਪ ਨੋਡਲ ਅਫਸਰ ਸਤਵੀਰ ਸਿੰਘ ਗਿੱਲ ਨੇ ਖਿਡਾਰੀਆਂ ਨੂੰ ਵੱਖ-ਵੱਖ ਵੋਟਰ ਐਪਸ ਬਾਰੇ ਜਾਣਕਾਰੀ ਦਿੱਤੀ। ਇਹ ਖੇਡਾਂ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਜਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਪਟਿਆਲਾ ਵੱਲੋਂ ਕਰਵਾਈਆਂ ਜਾ ਰਹੀਆਂ ਹਨ। ਨੋਡਲ ਅਫਸਰ ਵੱਲੋਂ ਖਿਡਾਰੀਆਂ ਨੂੰ ਦੱਸਿਆ ਗਿਆ ਕਿ ਵਿਸੇ਼ਸ਼ ਸਰਸਰੀ ਸੁਧਾਈ 2025 ਲਈ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਨਵੀਂ ਵੋਟ ਬਣਵਾਉਣ ਲਈ, ਕਟਵਾਉਣ ਲਈ ਜਾਂ ਸੋਧ ਕਰਨ ਲਈ ਲਗਾਏ ਜਾ ਰਹੇ ਹਨ। ਇਨ੍ਹਾਂ ਲਗਵਾਏ ਜਾ ਰਹੇ ਕੈਂਪਾਂ ਤੋਂ ਵੱਧ ਤੋਂ ਵੱਧ ਫਾਇਦਾ ਲਿਆ ਜਾਵੇ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਆਰਚਰੀ ਕੋਚ ਸੁਰਿੰਦਰ ਸਿੰਘ, ਗੌਰਵ ਸ਼ਰਮਾ, ਕਬੱਡੀ ਕੋਚ ਗੁਰਪ੍ਰੀਤ ਸਿੰਘ, ਡਾਇਰੈਕਟਰ ਸਪੋਰਟਸ ਡਾ. ਅਜੀਤਾ, ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ, ਸਕੂਲ ਲੈਕਚਰਾਰ ਹਰਪ੍ਰੀਤ ਸਿੰਘ ਮੌਜੂਦ ਸਨ।
Newsline Express
