newslineexpres

Joe Rogan Podcasts You Must Listen
Home Elections ???? ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ‘ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਲੱਗੇ ਸਪੈਸ਼ਲ ਕੈਂਪ ਦਾ ਲਿਆ ਜਾਇਜ਼ਾ 

???? ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ‘ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਲੱਗੇ ਸਪੈਸ਼ਲ ਕੈਂਪ ਦਾ ਲਿਆ ਜਾਇਜ਼ਾ 

by Newslineexpres@1

???? ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ‘ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਲੱਗੇ ਸਪੈਸ਼ਲ ਕੈਂਪ ਦਾ ਲਿਆ ਜਾਇਜ਼ਾ 

???? 10 ਨਵੰਬਰ ਐਤਵਾਰ ਨੂੰ ਵੀ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਪੋਲਿੰਗ ਸਟੇਸ਼ਨਾਂ ‘ਤੇ ਲੱਗਣਗੇ ਸਪੈਸ਼ਲ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 9 ਨਵੰਬਰ: ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਅਧਾਰ ‘ਤੇ ਜਿਲ੍ਹਾ ਪਟਿਆਲਾ ਵਿੱਚ ਆਉਂਦੇ 8 ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਵਿਖੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਲਈ ਲੱਗ ਰਹੇ ਸਪੈਸ਼ਲ ਕੈਂਪਾਂ ਦਾ ਜਾਇਜ਼ਾ ਲਿਆ। ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਵੀ ਮੌਜੂਦ ਸਨ।

ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੀ ਬਲਾਕ ਅਤੇ ਮਾਡਲ ਟਾਊਨ ਵਿਖੇ ਦਸਮੇਸ਼ ਪਬਲਿਕ ਸਕੂਲ ਵਿਖੇ ਇਨ੍ਹਾਂ ਕੈਂਪਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ੈਡਿਊਲ ਅਨੁਸਾਰ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਬੂਥ ਲੈਵਲ ਅਫਸਰ ਮਿਤੀ 10 ਨਵੰਬਰ ਦਿਨ ਐਤਵਾਰ ਨੂੰ ਵੀ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾ ‘ਤੇ ਸਪੈਸ਼ਲ ਕੈਂਪ ਲਗਾਉਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ 2025 ਨੂੰ 18 ਸਾਲ ਪੂਰੀ ਹੋ ਜਾਂਦੀ ਹੈਅਤੇ ਉਸਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਸਾਲ 17 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵਰਗ ਦੇ ਬੱਚਿਆਂ, ਜਿਨ੍ਹਾਂ ਦੀ ਸਾਲ 2025 ਦੌਰਾਨ ਕਿਸੇ ਵੀ ਯੋਗਤਾ ਮਿਤੀ (01 ਜਨਵਰੀ 2025, 01, ਅਪ੍ਰੈਲ 2025, 01 ਜੂਲਾਈ 2025 , 01 ਅਕਤੂਬਰ 2025) ਨੂੰ 18 ਸਾਲ ਦੀ ਉਮਰ ਪੂਰੀ ਹੋ ਜਾਵੇਗੀ, ਪਾਸੋਂ ਉਨ੍ਹਾਂ ਦੀ 18 ਸਾਲ ਉਮਰ ਪੂਰੀ ਹੋਣ ਦੀ ਮਿਤੀ ਤੇ ਬਤੋਰ ਵੋਟਰ ਰਜਿਸਟ੍ਰੇਸ਼ਨ ਕਰਨ ਸਬੰਧੀ ਐਡਵਾਂਸ ਤੌਰ ‘ਤੇ ਫਾਰਮ ਨੰ: 6 ਪ੍ਰਾਪਤ ਕਰਨ ਦਾ ਵਿਸ਼ੇਸ ਉਪਰਾਲਾ ਕੀਤਾ ਗਿਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਸਾਲ 2025 ਵਿੱਚ ਪੈਂਦੀਆਂ ਕੁਲ ਚਾਰ ਤਿਮਾਹੀ ਯੋਗਤਾ ਮਿਤੀ 01 ਜਨਵਰੀ 2025 , 01 ਅਪ੍ਰੈਲ 2025, 01 ਜੁਲਾਈ 2025, ਅਤੇ 01 ਅਕਤੂਬਰ 2025 ਅਨੁਸਾਰ ਕਿਸੇ ਵੀ ਯੋਗਤਾ ਮਿਤੀ ਨੂੰ ਬਿਨੈਕਾਰ ਦੀ ਉਮਰ 18 ਸਾਲ ਪੂਰੀ ਹੋ ਜਾਂਦੀ ਹੈ (ਭਾਵ ਜਿਸਦੀ ਉਮਰ ਮਿਤੀ 01 ਜਨਵਰੀ 2025 ਨੂੰ 18 ਸਾਲ ਦੀ ਪੂਰੀ ਨਹੀਂ ਹੁੰਦੀ, ਪਰੰਤੂ ਉਸਦੀ ਉਮਰ ਸਾਲ ਦੀ ਅਗਲੀ ਤਿੰਨ ਯੋਗਤਾ ਮਿਤੀ ਅਨੁਸਾਰ 18 ਸਾਲ ਪੂਰੀ ਹੋ ਜਾਂਦੀ ਹੈ)ਤਾਂ ਅਜਿਹੇ ਬਿਨੈਕਾਰ ਆਪਣੀ ਵੋਟ ਬਨਾਉਣ ਲਈ ਐਡਵਾਂਸ ਵਿੱਚ ਫ਼ਾਰਮ ਨੰ. 6 ਭਰਕੇ ਦੇ ਸਕਣਗੇ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮਿਤੀ 01.01.2025 ਦੇ ਆਧਾਰ ਤੇ 18 ਸਾਲ ਪੂਰੀ ਕਰਨ ਵਾਲੇ ਬਿਨੈ ਪੱਤਰਾਂ ਦਾ ਨਿਪਟਾਰਾ ਵਿਧਾਨ ਸਭਾ ਚੋਣ ਹਲਕੇ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵਲੋਂ ਨਾਲ ਦੀ ਨਾਲ ਕਰ ਦਿੱਤਾ ਜਾਵੇਗਾ ਅਤੇ ਸਾਲ ਦੀਆ ਅਗਲੀਆ ਤਿੰਨ ਤਿਮਾਹੀਆ ਦੌਰਾਨ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਬਿਨੈ ਪੱਤਰਾਂ ਦਾ ਨਿਪਟਾਰਾ ਯੋਗਤਾ ਮਿਤੀ ਦੇ ਪਹਿਲੇ ਮਹੀਨੇ ਦੌਰਾਨ ਕੀਤਾ ਜਾਵੇਗਾ। ਇਸਤੋਂ ਇਲਾਵਾ ਇਹ ਸਾਰੇ ਫਾਰਮ ਆਨ ਲਾਈਨ ਵਿਧੀ ਦਾ ਉਪਯੋਗ ਕਰਕੇ ਭਾਰਤ ਚੋਣ ਕਮਿਸ਼ਨ ਦੇ ਪੋਰਟਲwww.voters.eci.gov.in ਜਾਂਵੋਟਰ ਹੈਲਪਲਾਈਨ ਮੋਬਾਇਲ ਐਪ ਰਾਹੀਂ ਭਰਕੇ ਲੋੜੀਂਦੇ ਦਸਤਾਵੇਜ਼ ਅਪਲੋਡ ਕਰਕੇ ਆਪਣਾ ਦਾਅਵਾ ਜਾਂ ਇਤਰਾਜ ਦਿੱਤਾ ਜਾ ਸਕਦਾ ਹੈ।

Newsline Express

Related Articles

Leave a Comment