Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Information ???? ਸੂਬਾ ਪੱਧਰੀ ਜਿਮਨਾਸਟਿਕ ਮੁਕਾਬਲਿਆਂ ਦੇ ਅੰਡਰ-14 ’ਚ ਐਸ.ਏ.ਐਸ ਨਗਰ ਰਿਹਾ ਮੋਹਰੀ

???? ਸੂਬਾ ਪੱਧਰੀ ਜਿਮਨਾਸਟਿਕ ਮੁਕਾਬਲਿਆਂ ਦੇ ਅੰਡਰ-14 ’ਚ ਐਸ.ਏ.ਐਸ ਨਗਰ ਰਿਹਾ ਮੋਹਰੀ

by Newslineexpres@1

???? ਸੂਬਾ ਪੱਧਰੀ ਜਿਮਨਾਸਟਿਕ ਮੁਕਾਬਲਿਆਂ ਦੇ ਅੰਡਰ-14 ’ਚ ਐਸ.ਏ.ਐਸ ਨਗਰ ਰਿਹਾ ਮੋਹਰੀ

???? ਲੜਕੀਆਂ ਦੇ ਮੁਕਾਬਲਿਆਂ ’ਚ ਅੰਮ੍ਰਿਤਸਰ ਰਿਹਾ ਅੱਵਲ

ਪਟਿਆਲਾ, 10 ਨਵੰਬਰ: ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜਿਮਨਾਸਟਿਕ ਖੇਡ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਅੱਜ ਤੀਜੇ ਦਿਨ ਦਿਲਚਸਪ ਮੁਕਾਬਲੇ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਹੋਏ ਜਿਮਨਾਸਟਿਕ ਦੇ ਮੁਕਾਬਲਿਆਂ ਵਿੱਚ ਉਮਰ ਵਰਗ ਅੰਡਰ-14 ਲੜਕੇ ਵਿੱਚ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪਹਿਲਾ ਸਥਾਨ, ਜ਼ਿਲ੍ਹਾ ਜਲੰਧਰ ਨੇ ਦੂਸਰਾ ਸਥਾਨ ਅਤੇ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਉਮਰ ਵਰਗ ਅੰਡਰ-14 ਰਿਥਮਿਕ ਜਿਮਨਾਸਟਿਕ ਲੜਕੀਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਪਹਿਲਾ ਸਥਾਨ, ਜ਼ਿਲ੍ਹਾ ਪਟਿਆਲਾ ਨੇ ਦੂਸਰਾ ਸਥਾਨ ਅਤੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ ਹੈ। ਉਮਰ ਵਰਗ ਅੰਡਰ-17 ਲੜਕੇ ਵਿੱਚ ਜ਼ਿਲ੍ਹਾ ਜਲੰਧਰ ਨੇ ਪਹਿਲਾ ਸਥਾਨ, ਜ਼ਿਲ੍ਹਾ ਪਟਿਆਲਾ ਨੇ ਦੂਸਰਾ ਸਥਾਨ ਅਤੇ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ ਹੈ।

ਉਮਰ ਵਰਗ ਅੰਡਰ-17 ਲੜਕੀਆਂ ਆਰਟੀਸਟਿਕ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ ਪਹਿਲਾ ਸਥਾਨ , ਜ਼ਿਲ੍ਹਾ ਲੁਧਿਆਣਾ ਨੇ ਦੂਸਰਾ ਸਥਾਨ ਅਤੇ ਜ਼ਿਲ੍ਹਾ ਅੰਮ੍ਰਿਤਸਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਉਮਰ ਵਰਗ- 21 ਤੋਂ 30 ਲੜਕੀਆਂ ਰਿਥਮਿਕਸ ਟੀਮ (ਆਲ ਅਪੈਰਟਸ) ਖੇਡ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਪਹਿਲਾ ਸਥਾਨ, ਜ਼ਿਲ੍ਹਾ ਮੁਕਤਸਰ ਨੇ ਦੂਸਰਾ ਸਥਾਨ ਅਤੇ ਲੁਧਿਆਣਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।

Related Articles

Leave a Comment