newslineexpres

Home Chandigarh ???? ਭਰਤ ਇੰਦਰ ਚਾਹਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਗ੍ਰਿਫ਼ਤਾਰੀ ‘ਤੇ ਲੱਗੀ ਰੋਕ

???? ਭਰਤ ਇੰਦਰ ਚਾਹਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਗ੍ਰਿਫ਼ਤਾਰੀ ‘ਤੇ ਲੱਗੀ ਰੋਕ

by Newslineexpres@1

???? ਭਰਤ ਇੰਦਰ ਚਾਹਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਗ੍ਰਿਫ਼ਤਾਰੀ ‘ਤੇ ਲੱਗੀ ਰੋਕ

ਪਟਿਆਲਾ, 12 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਵਿਜੀਲੈਂਸ ਜਾਂਚ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹੁਕਮ ‘ਚ ਕਿਹਾ ਕਿ ਪਟੀਸ਼ਨਕਰਤਾ ਦੇ ਖਿਲਾਫ ਦੰਡਕਾਰੀ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ। ਚਾਹਲ ਨੂੰ ਵੀ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਹੈ। 25 ਅਕਤੂਬਰ ਨੂੰ ਪਟਿਆਲਾ ਅਦਾਲਤ ਵੱਲੋਂ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ।

ਭਰਤ ਇੰਦਰ ਸਿੰਘ ਚਾਹਲ ਦੇ ਵਕੀਲ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ 76 ਸਾਲਾ ਚਾਹਲ ਕਈ ਬਿਮਾਰੀਆਂ ਤੋਂ ਪੀੜਤ ਹਨ। ਨਾਲ ਹੀ ਜਾਂਚ ‘ਚ ਸਹਿਯੋਗ ਕਰਨ ਲਈ ਤਿਆਰ ਹਨ। ਹਾਲਾਂਕਿ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 4 ਅਕਤੂਬਰ ਨੂੰ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਆਰਥਿਕ ਅਪਰਾਧਾਂ ਵਿੱਚ ਅਦਾਲਤ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਪਹਿਲਾਂ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ। ਕਿਉਂਕਿ ਇਸ ਨਾਲ ਰਾਜ ਦੀ ਆਰਥਿਕਤਾ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ ਅਤੇ ਜਨਤਾ ਦੇ ਵਿਸ਼ਵਾਸ ‘ਤੇ ਮਾੜਾ ਅਸਰ ਪੈ ਸਕਦਾ ਹੈ। ਜਸਟਿਸ ਸਿੰਧੂ ਨੇ ਸਪੱਸ਼ਟ ਕੀਤਾ ਸੀ ਕਿ ” ਇਸ ਲਈ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਜ਼ਰੂਰੀ ਹੈ।”

Newsline Express 

Related Articles

Leave a Comment