???? ਵੀਰ ਹਕੀਕਤ ਰਾਏ ਸਕੂਲ ਵਿਖੇ ਕੈਰੀਅਰ ਕੌਂਸਲਿੰਗ ਸੈਮੀਨਾਰ ਦਾ ਆਯੋਜਨ
ਪਟਿਆਲਾ, 12 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਦੀ ਅਗਵਾਈ ਵਿੱਚ ਕਰੀਅਰ ਕੌਂਸਲਿੰਗ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸਕੂਲ ਦੀ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਲਗਭਗ 250 ਵਿਦਿਆਰਥੀ ਸ਼ਾਮਿਲ ਹੋਏ। ਸੈਮੀਨਾਰ ਦੇ ਪ੍ਰਮੁੱਖ ਵਕਤਾ ਕੈਰੀਅਰ ਕੌਂਸਲਰ ਮਾਨਕ ਰਾਜ ਸਿੰਗਲਾ ਦੁਆਰਾ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸੰਭਾਵਿਤ ਕਰੀਅਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਹਰ ਪ੍ਰਕਾਰ ਦੇ ਕਰੀਅਰ ਨਾਲ ਸੰਬੰਧਿਤ ਵਿਸ਼ੇਸ਼ ਤੌਰ ਤੇ ਅਕੈਡਮਿਕ ਸਿੱਖਿਆ ਦੀ ਸਹੀ ਚੋਣ ਤੇ ਜ਼ੋਰ ਦਿੱਤਾ। ਵਿਦਿਆਰਥੀਆਂ ਨੇ ਕਰੀਅਰ ਨਾਲ ਸੰਬੰਧਿਤ ਪ੍ਰਸ਼ਨਾਂ ਦੇ ਉੱਤਰ ਮਾਨਕ ਰਾਜ ਸਿੰਗਲਾ ਤੋਂ ਜਾਣ ਕੇ ਆਪਣੀ ਜਗਿਆਸ਼ਾ ਨੂੰ ਸ਼ਾਂਤ ਕੀਤਾ ਤੇ ਕਰੀਅਰ ਸਬੰਧੀ ਭਰਪੂਰ ਗਿਆਨ ਹਾਸਿਲ ਕੀਤਾ। ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਦੁਆਰਾ ਕਰੀਅਰ ਕੌਂਸਲਰ ਮਾਨਕ ਰਾਜ ਸਿੰਗਲਾ ਤੇ ਕਾਕਾ ਰਾਮ ਵਰਮਾ ਨੂੰ ਸਨਮਾਨਿਤ ਕੀਤਾ ਤੇ ਸਕੂਲ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਬਹੁਮੁੱਲੀ ਜਾਣਕਾਰੀ ਦੇਣ ਲਈ ਤਹਿ ਦਿਲੋਂ ਉਹਨਾਂ ਦਾ ਧੰਨਵਾਦ ਕੀਤਾ।
Newsline Express
