???? ਰਾਮ ਮੰਦਿਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣਾ, ਹਿੰਦੂਆਂ ਦੀ ਆਸਥਾ ‘ਤੇ ਹਮਲਾ : ਪਵਨ ਗੁਪਤਾ
???? ਗੁਰਪਤਵੰਤ ਸਿੰਘ ਪੰਨੂ ਦੀ ਧੌਣ ਲਾਹੁਣ ਵਾਲੇ ਨੂੰ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ 1 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ
ਪਟਿਆਲਾ, 13 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਖਾਲਿਸਤਾਨੀ ਅੱਤਵਾਦੀ ਸਿੱਖ ਫਾਰ ਜਸਟਿਸ ਦੇ ਸਵੈ-ਘੋਸ਼ਿਤ ਆਗੂ ਗੁਰਪਤਵੰਤ ਸਿੰਘ ਪੰਨੂੰ, ਜਿਸ ਨੇ ਕੈਨੇਡਾ ਅਤੇ ਅਮਰੀਕਾ ਦੀ ਧਰਤੀ ‘ਤੇ ਬੈਠ ਕੇ ਭਗਵਾਨ ਸ੍ਰੀ ਰਾਮ ਜੀ ਦੇ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਜੋ ਧਮਕੀ ਦਿੱਤੀ ਹੈ, ਹਿੰਦੂਆਂ ਦੀ ਆਸਥਾ ’ਤੇ ਹਮਲਾ ਕਰਾਰ ਦਿੰਦਿਆਂ ਸਾਰੇ ਹਿੰਦੂ ਧਰਮੀ ਯੋਧਿਆਂ ਨੂੰ ਸੱਦਾ ਦਿੱਤਾ ਅਤੇ ਕਿਹਾ ਕਿ ਜੋ ਵੀ ਗੁਰਪਤਵੰਤ ਸਿੰਘ ਪੰਨੂ ਦੀ ਧੌਣ ਲਾਹੇਗਾ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਉਨ੍ਹਾਂ ਨੂੰ 1 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।
ਹਿੰਦੂ ਸਮਾਜ ਨੇ 500 ਸਾਲਾਂ ਦੇ ਸੰਘਰਸ਼ ਤੋਂ ਬਾਅਦ ਭਗਵਾਨ ਰਾਮ ਦਾ ਵਿਸ਼ਾਲ ਮੰਦਰ ਬਣਾਇਆ ਹੈ ਅਤੇ ਇਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਜੇਕਰ ਹਿੰਦੂ ਸਮਾਜ ਦੀਆਂ ਭਾਵਨਾਵਾਂ ਦੇ ਵਿਰੁੱਧ ਹਿਰਨ ਦੀ ਹੱਤਿਆ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਤਾਂ ਹਿੰਦੂ ਸਮਾਜ ਆਪਣੇ ਪਿਆਰੇ ਭਗਵਾਨ ਸ਼੍ਰੀ ਰਾਮ ਜੀ ਦੇ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰ ਸਕਦਾ।
ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਸ਼੍ਰੀ ਪਵਨ ਗੁਪਤਾ ਜੀ ਨੇ ਅਜਿਹੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਭਗਵਾਨ ਸ਼੍ਰੀ ਰਾਮ ਜੀ ਦੇ ਮੰਦਰ ਨੂੰ ਉਡਾਉਣ ਦੀ ਧਮਕੀ ਦੇਣ ਤੋਂ ਬਾਅਦ ਕਿਸੇ ਵੀ ਹਾਲਤ ਵਿੱਚ ਹਿੰਦੂ ਸਮਾਜ ਦੇ ਯੋਧਿਆਂ ਦੇ ਕਹਿਰ ਤੋਂ ਨਹੀਂ ਬਚ ਸਕਦੇ।
