???? ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਮਨਾਇਆ ਜਨਮ ਦਿਹਾੜਾ
ਪਟਿਆਲਾ, 13 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਮਾਡਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਜਨਮਦਿਨ ਮਨਾਇਆ ਗਿਆ। ਸਕੂਲ ਦੀ ਐਨ.ਸੀ.ਸੀ.ਕੈਡਿਟ ਨੂਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦੀ ਜੀਵਨੀ ਬਾਰੇ ਅਤੇ ਉਨ੍ਹਾਂ ਦੀਆਂ ਇਤਿਹਾਸਿਕ ਜਿੱਤਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਏ.ਐਨ.ਓ. ਸਤਵੀਰ ਸਿੰਘ ਗਿੱਲ ਅਤੇ ਸਮੂਹ ਸਟਾਫ਼ ਮੌਜੂਦ ਸੀ।
