Skip to main content

newslineexpres

Home Accident ???? ਸਕੂਲੀ ਬੱਚਿਆਂ ਨੂੰ ਪਿਕਨਿਕ ‘ਤੇ ਲਿਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

???? ਸਕੂਲੀ ਬੱਚਿਆਂ ਨੂੰ ਪਿਕਨਿਕ ‘ਤੇ ਲਿਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

by Newslineexpres@1

???? ਸਕੂਲੀ ਬੱਚਿਆਂ ਨੂੰ ਪਿਕਨਿਕ ‘ਤੇ ਲਿਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਜੰਮੂ-ਕਸ਼ਮੀਰ, 14 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਸਰਕਾਰੀ ਅਤੇ ਨਿੱਜੀ ਸਕੂਲਾਂ ‘ਚ ਪਿਕਨਿਕ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸਬੰਧੀ ਹੁਕਮ ਬੁੱਧਵਾਰ ਸ਼ਾਮ ਨੂੰ ਜਾਰੀ ਕੀਤੇ ਗਏ। ਇਹ ਫੈਸਲਾ ਸੁਰੱਖਿਆ ਕਾਰਨਾਂ ਕਰਕੇ ਸਾਵਧਾਨੀ ਵਜੋਂ ਲਿਆ ਗਿਆ ਹੈ। ਰਾਜੌਰੀ ਦੇ ਮੁੱਖ ਸਿੱਖਿਆ ਅਧਿਕਾਰੀ ਵਿਸ਼ਵੰਭਰ ਦਾਸ ਨੇ ਹੁਕਮਾਂ ‘ਚ ਕਿਹਾ ਕਿ ਜੇਕਰ ਕੋਈ ਸਕੂਲ ਵਿਦਿਆਰਥੀਆਂ ਨੂੰ ਪਿਕਨਿਕ ‘ਤੇ ਲੈ ਕੇ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਬੰਧਕਾਂ ਦੀ ਹੋਵੇਗੀ।

Related Articles

Leave a Comment