Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home Education ???? ਬਾਲ ਦਿਵਸ ਮੌਕੇ ਇੰਡੀਅਨ ਰੈਡ ਕ੍ਰਾਸ ਵੱਲੋਂ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

???? ਬਾਲ ਦਿਵਸ ਮੌਕੇ ਇੰਡੀਅਨ ਰੈਡ ਕ੍ਰਾਸ ਵੱਲੋਂ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

by Newslineexpres@1

???? ਬਾਲ ਦਿਵਸ ਮੌਕੇ ਇੰਡੀਅਨ ਰੈਡ ਕ੍ਰਾਸ ਵੱਲੋਂ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

ਪਟਿਆਲਾ, 14 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਇੰਡੀਅਨ ਰੈਡ ਕਰਾਸ ਸੋਸਾਇਟੀ, ਪੰਜਾਬ ਸਟੇਟ ਬ੍ਰਾਂਚ, ਚੰਡੀਗੜ੍ਹ ਦੇ ਸਕੱਤਰ ਸ਼ਿਵ ਦੁਲਾਰ ਸਿੰਘ ਢਿੱਲੋਂ,ਆਈ .ਏ .ਐਸ (ਰਿਟਾਇਰਡ) ਦੇ ਹੁਕਮਾਂ ਅਨੁਸਾਰ, ਸਾਕੇਤ ਹਸਪਤਾਲ, ਪਟਿਆਲਾ ਵਿਖੇ ਚੱਲ ਰਹੇ ਰੈਡ ਕਰਾਸ ਨਸ਼ਾ ਪੀੜਤਾਂ ਅਤੇ ਮੁੜ ਵਸੇਬਾ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਅਤੇ ਉਹਨਾਂ ਦੀ ਟੀਮ ਵੱਲੋਂ ਬਾਲ ਦਿਵਸ ਮੌਕੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਵੀਰ ਹਕੀਕਤ ਰਾਏ ਸੀਨੀਅਰ ਸਕੈਂਡਰੀ ਸਕੂਲ ਵਿੱਚ ਮਨਾਇਆ ਗਿਆ।

ਸਮਾਗਮ ਦੌਰਾਨ ਪਰਮਿੰਦਰ ਕੌਰ ਮਨਚੰਦਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਅਤੇ ਆਸ਼ੀਰਵਾਦ ਦਿੱਤਾ ਅਤੇ ਜੀਵਨ ਦੀਆਂ ਅਖਲਾਕੀ ਮੁੱਲ ਸੰਕਲਪਾਂ ਅਤੇ ਸਹੀ ਮਾਰਗ ਦੀ ਮਹੱਤਤਾ ਬਾਰੇ ਉਹਨਾਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਇੰਡੀਅਨ ਰੈਡ ਕਰਾਸ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸਾਕੇਤ ਹਸਪਤਾਲ ਵਿੱਚ ਚੱਲ ਰਹੇ ਸਮਾਜਿਕ ਪ੍ਰੋਜੈਕਟਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।

ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਫਸਟ ਏਡ, ਸੀ.ਪੀ.ਆਰ, ਅਤੇ ਮੌਰਲ ਵੈਲਿਊਜ਼ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨੇ ਸਿਹਤਮੰਦ ਆਦਤਾਂ ਅਤੇ ਅਖਲਾਕੀ ਮੁੱਲਾਂ ਦੀ ਮਹੱਤਤਾ ਨੂੰ ਸਾਂਝਾ ਕੀਤਾ ਅਤੇ ਸਮਾਜ ਨੂੰ ਚੰਗਾ ਬਣਾਉਣ ਲਈ ਪ੍ਰੇਰਿਤ ਕੀਤਾ।

ਪ੍ਰੋਗਰਾਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ਅਤੇ ਸਕੂਲ ਪ੍ਰਿੰਸੀਪਲ ਸਰਲਾ ਪਟਨਾਗਰ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ‘ਤੇ ਸਕੂਲ ਦੇ ਵਿਦਿਆਰਥੀ, ਅਧਿਆਪਕ, ਅਤੇ ਸਾਕੇਤ ਹਸਪਤਾਲ ਤੋਂ ਕੌਂਸਲਰ ਅੰਮ੍ਰਿਤਪਾਲ ਸਿੰਘ, ਰਣਜੀਤ ਕੌਰ, ਪਰਵਿੰਦਰ ਕੌਰ ਵਰਮਾ, ਅਤੇ ਡਾਕਟਰ ਫਿਜ਼ੀਓਥੈਰਪਿਸਟ ਚਾਰੂ ਗੌਤਮ ਵੀ ਮੌਜੂਦ ਸਨ। ਇਹ ਸਮਾਗਮ ਬੱਚਿਆਂ ਵਿੱਚ ਸਿਖਲਾਈ ਅਤੇ ਆਤਮ-ਵਿਕਾਸ ਦੀ ਪ੍ਰੇਰਨਾ ਦਾ ਵੱਡਾ ਸਰੋਤ ਸਾਬਤ ਹੋਇਆ।

Related Articles

Leave a Comment