???? ਨਵੀਂ ਅਨਾਜ ਮੰਡੀ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ
???? ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ – ਪੈਰਾ ਲੀਗਲ ਵਲੰਟੀਅਰ ਭਗਵਾਨ ਦਾਸ ਗੁਪਤਾ
ਪਟਿਆਲਾ 14 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਡਮ ਮਾਨੀ ਅਰੋੜਾ ਮਾਣਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਅਤੇ ਇੰਸਪੈਕਟਰ ਕਰਮਜੀਤ ਕੌਰ ਇੰਚਾਰਜ ਟਰੈਫ਼ਿਕ ਸਿੱਖਿਆ ਸੈੱਲ ਦੇ ਸਹਿਯੋਗ ਨਾਲ ਨਵੀਂ ਅਨਾਜ ਮੰਡੀ ਸਰਹਿੰਦ ਰੋਡ ਵਿਖੇ ਮੁਫ਼ਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ |
ਇਸ ਮੌਕੇ ਉੱਘੇ ਸਮਾਜ ਸੇਵੀ, ਵਾਤਾਵਰਣ ਅਤੇ ਕਲਾ ਪ੍ਰੇਮੀ ਰੋਟੇਰੀਅਨ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ ਅਤੇ ਪੈਟਰਨ ਇੰਡੀਅਨ ਰੈੱਡ ਕਰਾਸ ਸੋਸਾਇਟੀ ਪਟਿਆਲਾ ਸ਼ਾਖਾ ਨੇ ਸੈਮੀਨਾਰ ਵਿੱਚ ਭਾਗ ਲੈਣ ਵਾਲਿਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਲੋਕ ਅਦਾਲਤਾਂ ਅਤੇ ਉਪਯੋਗਤਾ ਸੇਵਾਵਾਂ ਬਾਰੇ ਜਾਗਰੂਕ ਕੀਤਾ।
ਪੈਰਾ ਲੀਗਲ ਵਲੰਟੀਅਰ ਰੋਟੇਰੀਅਨ ਭਗਵਾਨ ਦਾਸ ਗੁਪਤਾ ਨੇ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ-ਵੱਖ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ-2017 ਬਾਰੇ ਅਤੇ 10 ਦਸੰਬਰ 2024 ਨੂੰ ਲੱਗਣ ਵਾਲੀ ਲੋਕ ਅਦਾਲਤ ਬਾਰੇ ਵਿਸਥਾਰ ਵਿੱਚ ਦੱਸਿਆ।
ਲੋਕਾਂ ਨੂੰ ਇੱਥੇ ਮੁਫਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ, ਉਥੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਰੁੱਖ ਲਗਾਉਣ ‘ਤੇ ਜ਼ੋਰ ਦਿੱਤਾ ਗਿਆ ਅਤੇ ਅੰਦੋਲਨ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।
Newsline Express
