???? ਸ਼੍ਰੀ ਗੁਰੂ ਨਾਨਕ ਦੇਕ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
???? ਫੁੱਲਾਂ ਦੀ ਸਜਾਵਟ ਅਤੇ ਦੀਪਮਾਲਾ ਰਹੀ ਖਿੱਚ ਦਾ ਕੇਂਦਰ
ਪਟਿਆਲਾ 15 ਨਵੰਬਰ : ਨਿਊਜ਼ਲਾਈਨ ਐਕਸਪ੍ਰੈਸ – ਸਮੁੱਚੀ ਮਾਨਵਤਾ ਦੇ ਰਹਿਬਰ ਅਤੇ ਸਿੱਖ ਧਰਮ ਦੇ ਸੰਸਥਾਪਕ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਗੁਰੂ ਘਰ ਨਤਮਸਤਕ ਹੋ ਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ।

ਗੁਰੂ ਨਾਨਕ ਦੇਵ ਜੀ ਬ੍ਰਹਿਮੰਡੀ ਚੇਤਨਾ ਦੇ ਨਾਇਕ ਅਤੇ ਵਿਸ਼ਵ ਦੇ ਉਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਸਨ, ਜਿਨ੍ਹਾਂ ਨੇ ਆਪਣੀ ਬਾਣੀ ਨਾਲ ਸਮਾਜਕ, ਧਾਰਮਕ ਅਤੇ ਰਾਜਨੀਕ ਪੱਧਰ ’ਤੇ ਵੀ ਕ੍ਰਾਂਤੀ ਲਿਆਂਦੀ ਅਤੇ ਸਰਬੱਤ ਦਾ ਭਲਾ ਕੀਤਾ।

ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਆਸਥਾ ਦਾ ਪ੍ਰਗਟਾਵਾ ਕਰਦਿਆਂ ਪਵਿੱਤਰ ਸਰੋਵਰ ਦੇ ਆਸ ਪਾਸ ਮੋਮਬੱਤੀ ਜਗਾਈਆਂ ਅਤੇ ਇਕ ਦੂਜੇ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

ਗੁਰੂ ਦਰਬਾਰ ਵਿਚ ਸੁੰਦਰ ਜਲੌ ਸਜਾਏ ਗਏ ਅਤੇ ਵੱਖ ਵੱਖ ਫੁੱਲਾਂ ਨਾਲ ਕੀਤੀ ਸਜਾਵਟ ਵੀ ਖਿੱਚ ਦਾ ਕੇਂਦਰ ਬਣੀ। ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ ਸੰਗਤ ਕਰਕੇ ਗੁਰੂ ਘਰ ਦੀ ਬਖਸ਼ਿਸ਼ ਪ੍ਰਾਪਤ ਕੀਤੀ।
Newsline Express
