???? ਵੀਰ ਹਕੀਕਤ ਰਾਏ ਸਕੂਲ ਨੇ ਮਨਾਇਆ 51ਵਾਂ ਸਥਾਪਨਾ ਦਿਵਸ
ਪਟਿਆਲਾ,18 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ 51 ਵਾਂ ਸਥਾਪਨਾ ਦਿਵਸ ਸ਼ਰਧਾ ਅਤੇ ਧਾਰਮਿਕ ਰੀਤੀ ਰਿਵਾਜਾਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਨੈਤਿਕ ਅਤੇ ਧਾਰਮਿਕ ਕਦਰਾਂ ਕੀਮਤਾਂ ਨਾਲ ਦਿਵਿਆ ਜੋਤੀ ਜਾਗ੍ਰਿਤ ਸੰਸਥਾਨ ਦੀਆਂ ਸਾਧਵੀਆਂ ਨੇ ਆਪਣੇ ਪ੍ਰਵਚਨਾਂ ਨਾਲ ਨਿਹਾਲ ਕੀਤਾ ਅਤੇ ਸਕੂਲ ਪ੍ਰਿੰਸੀਪਲ ਅਤੇ ਸਟਾਫ ਨੇ ਸ੍ਰੀ ਸੁੰਦਰ ਕਾਂਡ ਜੀ ਦਾ ਓਟ ਅਤੇ ਆਸਰਾ ਲੈਂਦੇ ਹੋਏ ਪਾਠ ਸਿਮਰਨ ਕੀਤਾ।

ਉਨ੍ਹਾਂ ਨੇ ਸਕੂਲ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਸਕੂਲ ਮੈਨੇਜਮੈਂਟ ਦੇ ਫਾਇਨਾਂਸ ਸੈਕਟਰੀ ਹਰਿੰਦਰ ਗੁਪਤਾ ਨੇ ਬੱਚਿਆ ਨੂੰ ਇਨ੍ਹਾਂ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਭਾ ਦੇ ਪ੍ਰਧਾਨ ਵਿਪਨ ਸ਼ਰਮਾ, ਫਾਇਨਾਂਸ ਸੈਕਟਰੀ ਹਰਿੰਦਰ ਗੁਪਤਾ, ਸਕੂਲ ਦੇ ਐਜੂਕੇਸ਼ਨ ਕਮੇਟੀ ਦੇ ਮੈਂਬਰ ਸੀਮਾ ਜੋਸ਼ੀ ਮੌਜੂਦ ਰਹੇ। ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਇਸ ਤਰ੍ਹਾਂ ਦੇ ਪ੍ਰੇਰਨਾਦਾਇਕ ਪ੍ਰੋਗਰਾਮ ਭਵਿੱਖ ਵਿੱਚ ਹੋਰ ਕਰਵਾਉਣ ਦਾ ਵਾਅਦਾ ਕੀਤਾ।
