???? ਮਾਡਲ ਸਕੂਲ ਵਿਖੇ ਮਨਾਇਆ ਕੌਮੀ ਏਕਤਾ ਦਿਵਸ
ਪਟਿਆਲਾ, 19 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਜੀ ਦੇ ਜਨਮ ਦਿਨ ਤੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਐਨ.ਸੀ.ਸੀ. ਕੈਡਿਟ ਮਹਿਕ ਸ਼ਰਮਾ, ਜ਼ਰੀਨਾ, ਅੰਕਿਤਾ, ਪਲਕ ਅਨੇਜਾ ਅਤੇ ਏਕਮਜੋਤ ਨੇ ਭਾਰਤ ਦੇ ਲੋਕਤੰਤਰੀ ਢਾਂਚੇ ਨੂੰ ਮਜਬੂਤ ਕਰਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਦੇ ਜੀਵਨ ਅਤੇ ਯੋਗਦਾਨ ਬਾਰੇ ਗੱਲ ਕੀਤੀ। ਵਿਦਿਆਰਥੀਆਂ ਨੇ ਜਾਣਿਆ ਕਿ ਇਹ ਦਿਨ ਭਾਰਤ ਦੇ ਨਾਗਰਿਕਾਂ ਵਿੱਚ ਜਾਤ, ਰੰਗ, ਭਾਸ਼ਾ, ਧਰਮ ਅਤੇ ਸਮਾਜਿਕ ਸਥਿਤੀ ਦੀ ਪਰਵਾਹ ਕੀਤੇ ਬਿਨਾਂ ਏਕਤਾ ਅਤੇ ਅਖੰਡਤਾ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਸਕੂਲ ਇਚਾਰਜ ਸਤਵੀਰ ਸਿੰਘ ਗਿੱਲ ਨੇ ਸਟਾਫ ਅਤੇ ਬੱਚਿਆਂ ਨੂੰ ਦ੍ਰਿੜ ਇਰਾਦੇ ਨਾਲ ਕੰਮ ਕਰਨ ਅਤੇ ਭਾਰਤ ਦੀ ਅਜ਼ਾਦੀ, ਏਕਤਾ ਅਤੇ ਅਖੰਡਤਾ ਨੂੰ ਬਣਾਏ ਰੱਖਣ ਲਈ ਕਿਹਾ।
Newsline Express
