Skip to main content

newslineexpres

Joe Rogan Podcasts You Must Listen
Home Chandigarh ???? 25 ਨਵੰਬਰ ਤੱਕ ਜਾਰੀ ਹੋ ਜਾਵੇਗਾ ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ਦਾ ਨੋਟੀਫਿਕੇਸ਼ਨ

???? 25 ਨਵੰਬਰ ਤੱਕ ਜਾਰੀ ਹੋ ਜਾਵੇਗਾ ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ਦਾ ਨੋਟੀਫਿਕੇਸ਼ਨ

by Newslineexpres@1

???? 25 ਨਵੰਬਰ ਤੱਕ ਜਾਰੀ ਹੋ ਜਾਏਗਾ ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ਦਾ ਨੋਟੀਫਿਕੇਸ਼ਨ

    ਚੰਡੀਗੜ੍ਹ, 21 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –   ਪੰਜਾਬ ‘ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਚੋਣਾਂ ਦੇ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਜਵਾਬ ਦਾਖਲ ਕੀਤਾ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਹੈ ਕਿ ਉਹ 25 ਨਵੰਬਰ ਤੱਕ ਨੋਟੀਫਿਕੇਸ਼ਨ ਜਾਰੀ ਕਰ ਦੇਵੇਗੀ।

ਵੀਰਵਾਰ ਨੂੰ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਨਵੰਬਰ ਤੱਕ ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਨੇ 11 ਨਵੰਬਰ ਨੂੰ ਆਪਣਾ ਹੁਕਮ ਦਿੰਦਿਆਂ ਪੰਜਾਬ ਸਰਕਾਰ ਨੂੰ ਦੋ ਹਫ਼ਤਿਆਂ ਅੰਦਰ ਇਨ੍ਹਾਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਨ੍ਹਾਂ ਹੁਕਮਾਂ ਤਹਿਤ 25 ਨਵੰਬਰ ਨੂੰ ਦੋ ਹਫ਼ਤੇ ਪੂਰੇ ਹੋ ਜਾਣਗੇ, ਇਸ ਲਈ ਸਰਕਾਰ ਹੁਣ ਇਨ੍ਹਾਂ ਚੋਣਾਂ ਲਈ 25 ਨਵੰਬਰ ਤੱਕ ਨੋਟੀਫਿਕੇਸ਼ਨ ਜਾਰੀ ਕਰੇਗੀ।

Newsline Express 

Related Articles

Leave a Comment