newslineexpres

Home ਪੰਜਾਬ ਜ਼ਿਲ੍ਹੇ ’ਚ ਵੋਟਰਾਂ ਦੀ ਸਹੂਲਤ ਲਈ ਲਗਾਏ ਗਏ ਬੂਥ ਪੱਧਰੀ ਕੈਂਪ

ਜ਼ਿਲ੍ਹੇ ’ਚ ਵੋਟਰਾਂ ਦੀ ਸਹੂਲਤ ਲਈ ਲਗਾਏ ਗਏ ਬੂਥ ਪੱਧਰੀ ਕੈਂਪ

by Newslineexpres@1

ਪਟਿਆਲਾ, 23 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਜ਼ਿਲ੍ਹਾ ਪਟਿਆਲਾ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਸ਼ਨਿਚਰਵਾਰ ਨੂੰ ਬੂਥ ਲੈਵਲ ਅਫ਼ਸਰਾਂ ਵੱਲੋਂ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ, ਜਿਸ ਦਾ ਵੱਡੀ ਗਿਣਤੀ ਵੋਟਰਾਂ ਨੇ ਲਾਭ ਉਠਾਇਆ। ਜ਼ਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ੈਡਿਊਲ ਅਨੁਸਾਰ ਯੋਗਤਾ 1 ਜਨਵਰੀ 2025 ਦੇ ਆਧਾਰ ’ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਬੂਥ ਪੱਧਰੀ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ੈਡਿਊਲ ਅਨੁਸਾਰ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫ਼ਸਰਾਂ ਵੱਲੋਂ ਸ਼ਨਿਚਰਵਾਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤਕ ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨ ’ਤੇ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਅੱਜ ਐਤਵਾਰ ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤਕ ਇਹ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 1 ਜਨਵਰੀ 2025 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਬਤੌਰ ਐੱਨਆਰਆਈ ਵੋਟਰ ਰਜਿਸਟਰ ਹੋਣਾ ਚਾਹੁੰਦਾ ਹੈ ਤਾਂ ਉਸ ਵੱਲੋਂ ਫਾਰਮ ਨੰ. 6- ਏ, ਕਿਸੇ ਵਿਅਕਤੀ ਦੀ ਮੌਤ ਹੋ ਗਈ ਹੈ, ਤਾਂ ਉਸ ਦੀ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਸੂਚੀ ਜਾਂ ਵੋਟਰ ਸ਼ਨਾਖ਼ਤੀ ਕਾਰਡ ਵਿੱਚ ਦਰਜ ਵੇਰਵਿਆਂ ਦੀ ਦਰੁਸਤੀ ਅਤੇ ਇੱਕ ਪੋਲਿੰਗ ਏਰੀਏ ਤੋਂ ਦੂਜੇ ਪੋਲਿੰਗ ਏਰੀਏ ਵਿੱਚ ਸ਼ਿਫ਼ਟ ਕਰ ਕੇ ਨਵੇਂ ਪੋਲਿੰਗ ਏਰੀਏ ਵਿੱਚ ਆਪਣਾ ਨਾਮ ਰਜਿਸਟਰ ਕਰਵਾਉਣ ਅਤੇ ਆਪਣਾ ਡੁਪਲੀਕੇਟ ਵੋਟਰ ਸ਼ਨਾਖ਼ਤੀ ਕਾਰਡ ਬਣਵਾਉਣ ਲਈ ਫਾਰਮ ਨੰਬਰ 8 ਭਰ ਕੇ ਸਬੰਧਿਤ ਪੋਲਿੰਗ ਸਟੇਸ਼ਨ ਦੇ ਬੂਥ ਲੈਵਲ ਅਫ਼ਸਰ, ਸਬੰਧਿਤ ਚੋਣਕਾਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਜਮ੍ਹਾਂ ਕਰਵਾਏ ਜਾ ਸਕਦੇ ਹਨ। ਉਕਤ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਵੱਲੋਂ ਮੌਜੂਦਾ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਤਰੁਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਦੇ ਮੰਤਵ ਨੂੰ ਪੂਰਾ ਕਰਨ ਲਈ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਵੀ ਵਿਸ਼ੇਸ਼ ਤੌਰ ’ਤੇ ਕੀਤਾ ਜਾ ਰਿਹਾ ਹੈ। ਇਸ ਮੰਤਵ ਨੂੰ ਪੂਰਾ ਕਰਨ ਲਈ ਚੋਣ ਹਲਕੇ ਦੇ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਪਾਸੋਂ ਫਾਰਮ ਨੰ. 6-ਬੀ ਭਰ ਕੇ ਪ੍ਰਾਪਤ ਕੀਤੇ ਜਾ ਰਹੇ ਹਨ।

Related Articles

Leave a Comment