Skip to main content

newslineexpres

Home Crime ???? ਮਾਲੇਰਕੋਟਲਾ ਦੇ 8 ਸਾਲ ਪੁਰਾਣੇ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ‘ਚ ਆਪ ਵਿਧਾਇਕ ਮੁਜ਼ਰਮ ਕਰਾਰ ; ਹਿਰਾਸਤ ‘ਚ ਭੇਜਿਆ

???? ਮਾਲੇਰਕੋਟਲਾ ਦੇ 8 ਸਾਲ ਪੁਰਾਣੇ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ‘ਚ ਆਪ ਵਿਧਾਇਕ ਮੁਜ਼ਰਮ ਕਰਾਰ ; ਹਿਰਾਸਤ ‘ਚ ਭੇਜਿਆ

by Newslineexpres@1

???? ਮਾਲੇਰਕੋਟਲਾ ਦੇ 8 ਸਾਲ ਪੁਰਾਣੇ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ‘ਚ ਆਪ ਵਿਧਾਇਕ ਮੁਜ਼ਰਮ ਕਰਾਰ ; ਹਿਰਾਸਤ ‘ਚ ਭੇਜਿਆ

   ਮਾਲੇਰਕੋਟਲਾ, 30 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ –  ਦਿੱਲੀ ਦੇ ਮਹਿਰੌਲੀ ਤੋਂ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਅੱਜ ਮਾਲੇਰਕੋਟਲਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਅੱਠ ਸਾਲ ਪੁਰਾਣੇ ਮਾਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ਵਿੱਚ ਦੋਸ਼ੀ ਮੁਜ਼ਰਮ ਦਿੱਤਾ ਹੈ। ਹਾਲਾਂਕਿ ਸਜ਼ਾ ਦਾ ਐਲਾਨ ਹੋਣਾ ਬਾਕੀ ਸੀ। ਅਦਾਲਤ ਦੇ ਹੁਕਮ ਤੋਂ ਤੁਰੰਤ ਬਾਅਦ ਯਾਦਵ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਤੋਂ ਪਹਿਲਾਂ ਮਾਰਚ 2021 ਵਿੱਚ ਨਰੇਸ਼ ਯਾਦਵ ਅਤੇ ਇੱਕ ਹੋਰ ਮੁਲਜ਼ਮ ਨੰਦ ਕਿਸ਼ੋਰ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ।

ਦੱਸਣਯੋਗ ਹੈ ਕਿ 24 ਜੂਨ 2016 ਨੂੰ ਮਾਲੇਰਕੋਟਲਾ ਸ਼ਹਿਰ ਦੀ ਜਰਗ ਰੋਡ ਤੋਂ ਕੁਰਾਨ ਸ਼ਰੀਫ਼ ਦੇ ਅੰਗ ਬਰਾਮਦ ਹੋਣ ਦੀ ਘਟਨਾ ਤੋਂ ਬਾਅਦ ਪੁਲੀਸ ਨੇ ਵਿਜੈ ਕੁਮਾਰ, ਨੰਦ ਕਿਸ਼ੋਰ ਅਤੇ ਗੌਰਵ ਕੁਮਾਰ ਸਮੇਤ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਾਅਦ ਵਿੱਚ ਹਾਲਾਤੀ ਸਬੂਤਾਂ ਅਤੇ ਹੋਰ ਮੁਲਜ਼ਮਾਂ ਦੇ ਬਿਆਨਾਂ ਤੇ ਆਪ’ ਵਿਧਾਇਕ ਨਰੇਸ਼ ਯਾਦਵ ਦਾ ਨਾਂ ਜੋੜਿਆ ਗਿਆ ਸੀ। ਪਟਿਆਲਾ ਤੋਂ ਵਿਜੈ ਕੁਮਾਰ ਦੀ ਗ੍ਰਿਫ਼ਤਾਰੀ ਮਗਰੋਂ ਉਸ ਦੇ ਬਿਆਨ ‘ਤੇ ਨਰੇਸ਼ ਯਾਦਵ ਨੂੰ ਜਾਂਚ `ਚ ਸ਼ਾਮਲ ਕੀਤਾ ਗਿਆ ਸੀ। ਯਾਦਵ ਵੱਲੋਂ ਵਿਜੈ ਕੁਮਾਰ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕੀਤੇ 90 ਲੱਖ ਰੁਪਏ ਅਤੇ ਆਰ.ਐੱਸ.ਐੱਸ ਨਾਲ ਉਸ ਦੇ ਸਬੰਧਾਂ ਦੀ ਜਾਂਚ ਲਈ ਅਰਜ਼ੀ ਦਾਇਰ ਕੀਤੀ ਗਈ ਸੀ।

Newsline Express

Related Articles

Leave a Comment