???? ਪਟਿਆਲਾ ਅਤੇ ਆਸ-ਪਾਸ ਦੇ ਖੇਤਰਾਂ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ
ਪਟਿਆਲਾ, 30 ਨਵੰਬਰ – ਰਾਕੇਸ਼ / ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਦੀ ਸੁੰਦਰਤਾ ਨੂੰ ਵਧਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਦਿਸ਼ਾ ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਵਿਆਪਕ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰ ਅਤੇ ਨੇੜਲੇ ਖੇਤਰਾਂ ਦੀਆਂ ਪ੍ਰਮੁੱਖ ਸੜਕਾਂ, ਪਾਰਕਾਂ ਅਤੇ ਜਨਤਕ ਸਥਾਨਾਂ ਦੀ ਸਫ਼ਾਈ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਪਟਿਆਲਾ ਸ਼ਹਿਰ ਦੇ ਨਿਵਾਸੀਆਂ ਲਈ ਇਕ ਵਧੀਆ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ। Newsline Express
