???? ਵੀਰ ਹਕੀਕਤ ਰਾਏ ਸਕੂਲ ਵਿਖੇ ਸਪੋਰਟਸ ਮੀਟ ਦਾ ਆਯੋਜਨ
ਪਟਿਆਲਾ, 30 ਦਸੰਬਰ – ਨਿਊਜ਼ ਲਾਈਨ ਐਕਸਪ੍ਰੈਸ – ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨਿਖਾਰਨ ਲਈ ਸਪੋਰਟਸ ਮੀਟ ਕਰਵਾਈ ਗਈ। ਇਸ ਵਿਚ ਪ੍ਰਾਇਮਰੀ ਵਿੰਗ ਦੇ ਦੂਜੀ ਤੋਂ ਪੰਜਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਰੇਸ, ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ਫਾਰਵਰਡ ਰੇਸ, ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਪਿੱਠੂ ਗਰਮ ਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਟਲ ਰਨ ਖੇਡ ਵਿੱਚ ਬੜੇ ਹੀ ਉਤਸਾਹ ਤੇ ਜੋਸ਼ ਨਾਲ ਭਾਗ ਲਿਆ। ਸਾਰੇ ਹੀ ਵਿਦਿਆਰਥੀ ਖੇਡ ਮੁਕਾਬਲੇ ਵਿੱਚ ਭਾਗ ਲੈਣ ਲਈ ਬੜੇ ਹੀ ਉਤਸ਼ਾਹਿਤ ਤੇ ਖੁਸ਼ ਸਨ। ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਪਹਿਲੇ , ਦੂਜੇ ਤੇ ਤੀਜੇ ਦਰਜੇ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਅਤੇ ਉਹਨਾਂ ਨਾਲ ਆਏ ਮਹਿਮਾਨਾਂ ਦੁਆਰਾ ਗੋਲਡ, ਸਿਲਵਰ ਤੇ ਬ੍ਰੋਨਜ਼ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
