???? ਸ਼ਿਵ ਸੈਨਾ ਹਿੰਦੁਸਤਾਨ ਪ੍ਰਮੁੱਖ ਪਵਨ ਗੁਪਤਾ ਵੱਲੋਂ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖਤ ਨਿੰਦਾ
ਪਟਿਆਲਾ, 4 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਅੰਮ੍ਰਿਤਸਰ ਵਿਖੇ ਸ਼੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਪਵਨ ਗੁਪਤਾ ਨੇ ਕਿਹਾ ਕਿ ਜਦੋਂ ਸੁਖਬੀਰ ਸਿੰਘ ਬਾਦਲ ਇੱਕ ਸੱਚੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਦੀ ਪਾਲਣਾ ਕਰ ਰਹੇ ਸਨ, ਤਾਂ ਅਜਿਹੇ ਵਿੱਚ ਅੱਤਵਾਦੀ ਵਿਚਾਰਧਾਰਾ ਦੇ ਵਿਅਕਤੀ ਨਰਾਇਣ ਸਿੰਘ ਜੌੜਾ ਵੱਲੋਂ ਸ਼ਰੇਆਮ ਗੋਲੀਆਂ ਚਲਾ ਕੇ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ, ਜਿਸਦਾ ਉਹ ਅਤੇ ਸਮੂਹ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਸਖ਼ਤ ਨਿੰਦਾ ਕੀਤੀ ਜਾਂਦੀ ਹੈ। ਪਵਨ ਗੁਪਤਾ ਨੇ ਕਿਹਾ ਕਿ ਅਜਿਹੀ ਅੱਤਵਾਦੀ ਵਿਚਾਰਧਾਰਾ ਵਾਲੇ ਵਿਅਕਤੀ ਨੂੰ ਤੁਰੰਤ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਸ਼ਿਵ ਸੈਨਾ ਹਿੰਦੁਸਤਾਨ ਪ੍ਰਮੁੱਖ ਗੁਪਤਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲੀਆ ਨਿਸ਼ਾਨ ਹੈ? ਉਨ੍ਹਾਂ ਸਵਾਲ ਕੀਤਾ ਕਿ ਜੇਕਰ ਜ਼ੈੱਡ ਪਲੱਸ ਸੁਰੱਖਿਆ ਵਾਲੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਾਬਕਾ ਗ੍ਰਹਿ ਮੰਤਰੀ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਇਆ ਜਾ ਸਕਦਾ ਤਾਂ ਫਿਰ ਆਮ ਨਾਗਰਿਕ ਦੀ ਸੁਰੱਖਿਆ ਕਿਵੇਂ ਯਕੀਨੀ ਹੋਵੇਗੀ? ਉਨ੍ਹਾਂ ਕਿਹਾ ਕਿ ਅਜਿਹੇ ਕਈ ਮਾਮਲਿਆਂ ਵਿੱਚ ਪੰਜਾਬ ਪੁਲਿਸ ਸੁਰੱਖਿਆ ਵਿਵਸਥਾ ਵਿੱਚ ਕੋਤਾਹੀ ਹੋਈ ਹੈ ਅਤੇ ਕਈ ਉਚ ਕੋਟੀ ਸੁਰੱਖਿਆ ਪ੍ਰਾਪਤ ਵਿਅਕਤੀਆਂ ਦੀ ਹੱਤਿਆ ਹੋਈ ਹੈ।
ਪਵਨ ਗੁਪਤਾ ਨੇ ਕਿਹਾ ਕਿ ਖਾਲਿਸਤਾਨੀਆਂ ਤੇ ਅੱਤਵਾਦੀਆਂ ਦੀ ਖਾਲਿਸਤਾਨੀ ਵਿਚਾਰ ਦਾ ਸ਼ਿਵ ਸੈਨਾ ਹਿੰਦੁਸਤਾਨ ਕਦੇ ਵੀ ਸਮਰਥਨ ਜਾਂ ਪਰੋੜਤਾ ਨਹੀਂ ਕਰਦਾ, ਨਹੀਂ ਤਾਂ ਅਜਿਹੀਆਂ ਹੋਰ ਸ਼ਖਸੀਅਤਾਂ ਦਾ ਦਾਮਨ ਵੀ ਬੱਚ ਨਹੀਂ ਸਕਦਾ ਅਤੇ ਅੱਜ ਦੀ ਘਟਨਾ ਇਸੇ ਗੱਲ ਨੂੰ ਸਾਬਤ ਕਰਦੀ ਹੈ।Newsline Express
