Skip to main content

newslineexpres

Breaking News
Joe Rogan Podcasts You Must Listen
Home Information ???? ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਦਸੰਬਰ ਨੂੰ

???? ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਦਸੰਬਰ ਨੂੰ

by Newslineexpres@1

???? ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਦਸੰਬਰ ਨੂੰ

ਪਟਿਆਲਾ, 4 ਦਸੰਬਰ: ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 5 ਦਸੰਬਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੀ.ਵੀ.ਆਰ. ਸਿਨੇਮਾ ਵੱਲੋਂ ਸਰਵਿਸ ਐਸੋਸੀਏਟ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੀ.ਵੀ.ਆਰ. ਸਿਨੇਮਾ ਵੱਲੋਂ ਸਰਵਿਸ ਐਸੋਸੀਏਟ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਬਾਰਵੀਂ/ਗ੍ਰੈਜੂਏਸ਼ਨ ਅਤੇ ਕੰਪਿਊਟਰ ਦੀ ਬੇਸਿਕ ਗਿਆਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-24 ਸਾਲ ਹੋਵੇ ਅਤੇ ਲੜਕੇ ਤੇ ਲੜਕੀਆਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 05-12-2024 ਦਿਨ ਵੀਰਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Related Articles

Leave a Comment