-ਕੱਲ੍ਹ ਦਿਨ ਵੀਰਵਾਰ ਨੂੰ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਨ ਨਹੀਂ ਹੋਵੇਗਾ ਕੋਵਿਡ ਟੀਕਾਕਰਣ।
-ਜ਼ਿਆਦਾ ਪੋਜ਼ੀਟਿਵ ਕੇਸ ਆਉਣ ‘ਤੇ ਪਿੰਡ ਅੱਚਲ ਵਿੱਚ ਲਗਾਈ ਮਾਈਕਰੋ ਕੰਟੇਂਮੈਂਟ : ਸਿਵਲ ਸਰਜਨ
ਪਟਿਆਲਾ, 4 ਅਗਸਤ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਨ ਮਿਤੀ 5 ਅਗਸਤ ਦਿਨ ਵੀਰਵਾਰ ਨੂੰ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਨਹੀਂ ਹੋਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਕੋਵੀਸ਼ੀਲਡ ਵੈਕਸੀਨ ਦੀ ਦੂਜੀ ਡੋਜ਼ ਵੀ ਨਹੀਂ ਲਗਾਈ ਜਾਵੇਗੀ। ਅੱਜ ਜ਼ਿਲ੍ਹੇ ਵਿੱਚ ਪੋਜ਼ੀਟਿਵ ਆਏ 8 ਕੇਸਾਂ ਵਿਚੋਂ 5 ਕੇਸ ਬਲਾਕ ਭਾਦਸੋਂ , 2 ਕੇਸ ਪਟਿਆਲਾ ਸ਼ਹਿਰ ਅਤੇ 1 ਕੇਸ ਬਲਾਕ ਕੌਲੀ ਨਾਲ ਸਬੰਧਤ ਹੈ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 44 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜ਼ੀਟਿਵ ਮਰੀਜ ਦੀ ਮੌਤ ਨਹੀਂ ਹੋਈ।
ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਬਲਾਕ ਭਾਦਸੋਂ ਦੇ ਪਿੰਡ ਅੱਚਲ ਵਿਚੋਂ ਹੁਣ ਤੱਕ ਕੰਟੈਕਟ ਟਰੇਸਿੰਗ ਦੋਰਾਨ 9 ਪੋਜ਼ੀਟਿਵ ਕੇਸ ਆਉਣ ‘ਤੇ ਪਿੰਡ ਦੇ ਪ੍ਰਭਾਵਤ ਏਰੀਏ ਵਿੱਚ ਕੰਟੇਨਮੈਂਟ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਹਿਲੀਆਂ ਲੱਗੀਆਂ ਦੋ ਕੰਟੈਨਮੈਂਟਾਂ ਵੀ ਜਾਰੀ ਹਨ। ਉਹਨਾਂ ਕਿਹਾ ਕਿ ਅਜੇ ਵੀ ਕੋਵਿਡ ਦਾ ਖਤਰਾ ਖਤਮ ਨਹੀਂ ਹੋਇਆ, ਇਸ ਲਈ ਕੋਵਿਡ ਲੱਛਣ ਹੋਣ ‘ਤੇ ਤੁਰੰਤ ਜਾਂਚ ਕਰਵਾਈ ਜਾਵੇ।