???? ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਹੋਈਆਂ ਨਤਮਸਤਕ
ਪਟਿਆਲਾ, 6 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਅਤੇ ਸ਼ਹੀਦੀ ਗੁਰਪੁਰਬ ਮੌਕੇ ਸੰਗਤਾਂ ਵੱਡੀ ਗਿਣਤੀ ’ਚ ਗੁਰੂਘਰ ਨਤਮਸਤਕ ਹੋਈਆਂ।

ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਇਕੋ ਇਕ ਅਜਿਹੇ ਰਹਿਬਰ ਸਨ, ਜਿਨ੍ਹਾਂ ਨੇ ਦੂਜੇ ਧਰਮ ਲਈ ਆਪਣੀ ਸ਼ਹਾਦਤ ਦਿੱਤੀ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਇਕੋ ਇਕ ਅਜਿਹੇ ਰਹਿਬਰ ਹੋਏ ਜਿਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਚੱਲ ਕੇ ਦਿੱਲੀ ਦੇ ਚਾਂਦਨੀ ਚੌਂਕ ਵਿਚ ਕਿਸੇ ਤਰ੍ਹਾਂ ਈਨ ਨਾ ਮੰਗੀ ਅਤੇ ਧਰਮ ਵਿਚ ਅਡੋਲ ਰਹਿਣ ਦੀ ਪ੍ਰੇਰਨਾ ਦਿੰਦਿਆਂ ਆਪਣੀ ਸ਼ਹਾਦਤ ਦੇ ਦਿੱਤੀ।
