Skip to main content

newslineexpres

Breaking News
Joe Rogan Podcasts You Must Listen
Home Latest News ???? ਪਟਿਆਲਾ ਦੀ ਟਰੈਫ਼ਿਕ ਵਿੱਚ ਹੁਣ ਹੋਵੇਗਾ ਸੁਧਾਰ ;  ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ ‘ਤੇ ਲੱਗੀ ਪਾਬੰਦੀ

???? ਪਟਿਆਲਾ ਦੀ ਟਰੈਫ਼ਿਕ ਵਿੱਚ ਹੁਣ ਹੋਵੇਗਾ ਸੁਧਾਰ ;  ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ ‘ਤੇ ਲੱਗੀ ਪਾਬੰਦੀ

by Newslineexpres@1

???? ਪਟਿਆਲਾ ਦੀ ਟਰੈਫ਼ਿਕ ਵਿੱਚ ਹੁਣ ਹੋਵੇਗਾ ਸੁਧਾਰ

???? ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ ‘ਤੇ ਲੱਗੀ ਪਾਬੰਦੀ

   ਪਟਿਆਲਾ, 7 ਦਸੰਬਰ – ਰਵਿੰਦਰ ਕੁਮਾਰ ਬਾਲੀ) ਨਿਊਜ਼ਲਾਈਨ ਐਕਸਪ੍ਰੈਸ –     ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜਪੁਰਾ ਚੁੰਗੀ ਤੋਂ ਪੁਰਾਣਾ ਬੱਸ ਸਟੈਂਡ ਦੇ ਅੰਦਰ ਦੇ ਇਲਾਕੇ, ਪੁਰਾਣਾ ਬੱਸ ਸਟੈਂਡ ਤੋਂ ਫੁਆਰਾ ਚੌਂਕ (ਦੀ ਮਾਲ ਰੋਡ), ਫੁਆਰਾ ਚੌਂਕ ਲੋਅਰ ਮਾਲ ਤੋਂ ਮਹਿੰਦਰਾ ਕਾਲਜ ਅਤੇ ਮਹਿੰਦਰਾ ਕਾਲਜ ਤੋਂ ਸਨੌਰੀ ਅੱਡੇ ਦੇ ਅੰਦਰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਹੈ।
5 ਫਰਵਰੀ 2025 ਤੱਕ ਲਾਗੂ ਰਹਿਣ ਵਾਲੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਦੇ ਸ਼ਹਿਰੀ ਖੇਤਰ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ ਬਹੁਤ ਜ਼ਿਆਦਾ ਵੱਧ ਗਈ ਹੈ, ਇਨ੍ਹਾਂ ਵਾਹਨਾਂ ਦੀ ਦਿਨ ਦੇ ਸਮੇਂ ਸ਼ਹਿਰ ਵਿੱਚ ਆਮਦ ਨਾਲ ਆਮ ਟ੍ਰੈਫਿਕ ਦੀ ਆਵਾਜਾਈ ਵਿੱਚ ਕਾਫ਼ੀ ਵਿਘਨ ਪੈ ਰਿਹਾ ਹੈ, ਜਿਸ ਨਾਲ ਲੰਮੇ ਸਮੇਂ ਜਾਮ ਲੱਗ ਜਾਂਦੇ ਹਨ। ਇਨ੍ਹਾਂ ਟ੍ਰੈਫਿਕ ਜਾਮਾਂ ਕਾਰਨ ਜਿੱਥੇ ਆਮ ਜਨਤਾ ਦੇ ਕੰਮਕਾਰ ਪ੍ਰਭਾਵਿਤ ਹੁੰਦੇ ਹਨ, ਉੱਥੇ ਨਾਲ ਹੀ ਬਿਮਾਰ/ਬਜ਼ੁਰਗ/ਮਰੀਜ਼/ਐਂਬੂਲੈਸਾਂ/ਸਕੂਲੀ ਬੱਚਿਆਂ ਦੇ ਇੱਕ ਥਾਂ ਤੋਂ ਦੂਜੀ ਥਾਂ ਸਮੇਂ ਸਿਰ ਪੁੱਜਣ ਵਿੱਚ ਵੀ ਵਿਘਨ ਪੈਂਦਾ ਹੈ, ਅਜਿਹੇ ਹਾਲਤਾਂ ਨਾਲ ਅਮਨ ਕਾਨੂੰਨ ਦੀ ਸਥਿਤੀ ਦੇ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਇਹ ਪਾਬੰਦੀ ਲਗਾਈ ਗਈ ਹੈ।     Newsline Express

Related Articles

Leave a Comment