ਚੰਡੀਗੜ੍ਹ, 8 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਚ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। 21 ਦਸੰਬਰ ਨੂੰ ਵੋਟਾਂ ਪੈਣਗੀਆਂ। ਉਸੇ ਦਿਨ ਵੋਟਾਂ ਤੋਂ ਬਾਅਦ ਸ਼ਾਮ ਨੂੰ ਗਿਣਤੀ ਹੋਵੇਗੀ। ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ ਹੈ।
ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 9 ਦਸੰਬਰ ਤੋਂ ਸ਼ੁਰੂ ਹੋਵੇਗੀ। 12 ਦਸੰਬਰ ਨਾਮਜ਼ਦਗੀ (Municipal Corporation elections) ਭਰਨ ਦੀ ਆਖ਼ਰੀ ਮਿਤੀ ਹੋਵੇਗੀ। 13 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੋਵੇਗਾ।
previous post