ਚੰਡੀਗੜ੍ਹ, 9 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਨੇ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵੱਡਾ ਫੈਸਲਾ ਲਿਆ ਹੈ। ਇਸ ਵਾਰ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ (winter vacations in schools) 24 ਦਸੰਬਰ ਤੋਂ 31 ਦਸੰਬਰ ਤੱਕ ਹੋਣਗੀਆਂ। ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਉਕਤ ਹੁਕਮ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਣਗੇ।
previous post