???? ਮਾਡਲ ਸਕੂਲ ਦੇ ਐਨ ਸੀ ਸੀ ਕੈਡਿਟਾਂ ਨੇ ਜਨਰਲ ਬਿਪਿਨ ਰਾਵਤ ਨੂੰ ਕੀਤਾ ਯਾਦ
ਪਟਿਆਲਾ, 9 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਐਨਸੀਸੀ ਕੈਡੇਟਸ ਨੇ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਨਾਲ ਦੇਸ਼ ਦੇ ਹੋਰ ਸ਼ਹੀਦ ਅਫਸਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਕੂਲ ਦੇ ਐਨ ਸੀ ਸੀ ਕੈਡੇਟ ਜਤਿਨ ਨੇ ਜਾਣਕਾਰੀ ਦਿੱਤੀ ਕਿ ਜਨਰਲ ਬਿਪਿਨ ਰਾਵਤ ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ ਸਨ, ਜਿਨ੍ਹਾਂ ਨੇ ਫ਼ੌਜ ਦੀਆਂ ਤਿੰਨੋ ਸੈਨਾਵਾਂ ਦੀ ਕਮਾਂਡ ਕੀਤੀ ਸੀ। ਸਕੂਲ ਇੰਚਾਰਜ ਸ. ਸਤਵੀਰ ਸਿੰਘ ਗਿੱਲ ਨੇ ਜਨਰਲ ਬਿਪਿਨ ਰਾਵਤ ਦੇ ਜੀਵਨ ਅਤੇ ਪ੍ਰਾਪਤੀਆਂ ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਅਤੇ ਸਖਸ਼ੀਅਤ ਤੋਂ ਪ੍ਰੇਰਣਾ ਲੈਕੇ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਵੀ ਮੌਜੂਦ ਸੀ।
