Skip to main content

newslineexpres

Home Elections ???? ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ  ਅਨੁਪ੍ਰਿਤਾ ਜੌਹਲ

???? ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ  ਅਨੁਪ੍ਰਿਤਾ ਜੌਹਲ

by Newslineexpres@1
???? ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ  ਅਨੁਪ੍ਰਿਤਾ ਜੌਹਲ
???? ਜ਼ਿਲ੍ਹੇ ਅੰਦਰ ਕੁਲ 127 ਵਾਰਡਾਂ ‘ਚ 21 ਦਸੰਬਰ ਨੂੰ ਪੈਣਗੀਆਂ ਵੋਟਾਂ
ਪਟਿਆਲਾ, 9 ਦਸੰਬਰ: ਨਿਊਜ਼ਲਾਈਨ ਐਕਸਪ੍ਰੈਸ – ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਪਹਿਲੇ ਦਿਨ ਅੱਜ ਕੋਈ ਨਾਮਜ਼ਦਗੀ ਨਹੀਂ ਹੋਈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ ਆਪਣੇ ਨਾਮਜ਼ਦਗੀ ਪੱਤਰ 12 ਦਸੰਬਰ 2024 ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ (ਦੁਪਹਿਰ 03:00 ਵਜੇ ਤੱਕ)ਜਮ੍ਹਾਂ ਕਰਵਾ ਸਕਣਗੇ।
ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੀ ਵਾਰਡ ਨੰਬਰ 1 ਤੋਂ 14 ਤੱਕ ਲਈ ਆਰ.ਟੀ.ਓ. ਪਟਿਆਲਾ ਨਮਨ ਮਾਰਕੰਨ ਰਿਟਰਨਿੰਗ ਅਫ਼ਸਰ ਹੋਣਗੇ ਤੇ ਸਬੰਧਤ ਉਮੀਦਵਾਰ ਆਰ.ਟੀ.ਓ. ਦਫ਼ਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣਗੇ।
ਵਾਰਡ 15 ਤੋਂ 20 ਲਈ ਐਸ.ਡੀ.ਐਮ. ਪਟਿਆਲਾ ਮਨਜੀਤ ਕੌਰ ਨਾਮਜ਼ਦਗੀ ਪੱਤਰ ਪ੍ਰਾਪਤ ਕਰਨਗੇ। ਵਾਰਡ ਨੰਬਰ 30 ਤੋਂ 45 ਲਈ ਪੀ.ਡੀ.ਏ. ਦੇ ਈ.ਓ.-ਕਮ-ਸਹਾਇਕ ਕਮਿਸ਼ਨਰ (ਜ) ਪਟਿਆਲਾ ਰਿਚਾ ਗੋਇਲ ਡੀ.ਆਰ.ਓ. ਕੋਰਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕਰਨਗੇ। ਇਸੇ ਤਰ੍ਹਾਂ ਵਾਰਡ ਨੰਬਰ 46 ਤੋਂ 60 ਐਸ.ਡੀ.ਐਮ. ਨਾਭਾ ਰਿਟਰਨਿੰਗ ਅਫ਼ਸਰ ਡਾ. ਇਸਮਤ ਵਿਜੇ ਸਿੰਘ ਕਮੇਟੀ ਰੂਮ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕਰਨਗੇ।
ਵਧੀਕ ਡਿਪਟੀਕ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਗਰ ਕੌਂਸਲ ਸਨੌਰ ਦੀਆਂ 15 ਵਾਰਡਾਂ, ਜਿਨ੍ਹਾਂ ਲਈ ਰਿਟਰਨਿੰਗ ਅਫ਼ਸਰ ਏ.ਐਮ.ਡੀ. ਪੀ.ਆਰ.ਟੀ.ਸੀ. ਨਵਦੀਪ ਕੁਮਾਰ ਹਨ ਤੇ ਇਹ ਬੀ.ਡੀ.ਪੀ.ਓ. ਸਨੌਰ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕਰਨਗੇ। ਨਗਰ ਪੰਚਾਇਤ ਦੇਵੀਗੜ੍ਹ ਦੀਆਂ 13 ਵਾਰਡਾਂ ਲਈ ਐਸ.ਡੀ.ਐਮ. ਦੂਧਨ ਸਾਧਾਂ ਕਿਰਪਾਲਵੀਰ ਸਿੰਘ ਰਿਟਰਨਿੰਗ ਅਫ਼ਸਰ ਲਗਾਏ ਗਏ ਹਨ ਤੇ ਇਹ ਮਾਰਕੀਟ ਕਮੇਟੀ ਦੂਧਨ ਸਾਧਾਂ ਵਿਖੇ ਨਾਮਜ਼ਦਗੀ ਪੱਤਰ ਹਾਸਲ ਕਰ ਰਹੇ ਹਨ।
ਜਦੋਂ ਕਿ ਨਗਰ ਪੰਚਾਇਤ ਘੱਗਾ ਦੀਆਂ 13 ਵਾਰਡਾਂ ਲਈ ਐਸ.ਡੀ.ਐਮ. ਸਮਾਣਾ ਤਰਸੇਮ ਚੰਦ ਰਿਟਰਨਿੰਗ ਅਫ਼ਸਰ ਵਜੋਂ ਨਾਮਜਦਗੀ ਪੱਤਰ ਸਕੀ ਸੀਨੀਅਰ ਸੈਕੰਡਰੀ ਸਕੂਲ ਘੱਗਾ ਵਿਖੇ ਹਾਸਲ ਕਰ ਰਹੇ ਹਨ। ਨਗਰ ਪੰਚਾਇਤ ਘਨੌਰ ਦੀਆਂ ਵਾਰਡਾਂ 11 ਲਈ ਰਿਟਰਨਿੰਗ ਅਫ਼ਸਰ ਰਾਜਪੁਰਾ ਨਾਇਬ ਤਹਿਸਲੀਦਾਰ ਘਨੌਰ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਹਾਸਲ ਕਰ ਰਹੇ ਹਨ। ਇਸ ਤੋਂ ਬਿਨ੍ਹਾਂ ਨਗਰ ਪੰਚਾਇਤ ਭਾਦਸੋਂ ਲਈ ਜ਼ਿਲ੍ਹਾ ਮਾਲ ਅਫ਼ਸਰ ਪਟਿਆਲਾ ਨਵਦੀਪ ਸਿੰਘ ਰਿਟਰਨਿੰਗ ਅਫ਼ਸਰ ਵਜੋਂ ਨਾਇਬ ਤਹਿਸੀਲਦਾਰ ਭਾਦਸੋਂ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਹਾਸਲ ਕਰਨਗੇ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਨਗਰ ਕੌਂਸਲ ਰਾਜਪੁਰਾ ਦੀ ਵਾਰਡ ਨੰਬਰ 2 ਵਿੱਚ ਚੋਣ ਹੋਣੀ ਹੈ, ਜਿੱਥੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਡਿਵੀਜਨ ਨੰਬਰ-2 ਪਟਿਆਲਾ ਨਾਇਬ ਤਹਿਸੀਲਦਾਰ ਦਫ਼ਤਰ, ਰਾਜਪੁਰਾ ਵਿਖੇ ਨਾਮਜ਼ਦਗੀ ਪੱਤਰ ਹਾਸਲ ਕਰਨਗੇ। ਇਸੇ ਤਰ੍ਹਾਂ ਹੀ ਨਗਰ ਕੌਂਸਲ ਸਮਾਣਾ ਦੀ ਵਾਰਡ ਨੰਬਰ 8 ਲਈ ਨਾਇਬ ਤਹਿਸੀਲਦਾਰ ਸਮਾਣਾ ਨੂੰ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ। ਜਦੋਂ ਕਿ ਨਗਰ ਕੌਂਸਲ ਪਾਤੜਾਂ ਦੀ ਇੱਕ ਵਾਰਡ ਨੰਬਰ 12 ਲਈ ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਨਾਮਜ਼ਦਗੀ ਪੱਤਰ ਹਾਸਲ ਕਰ ਰਹੇ ਹਨ ਅਤੇ ਨਗਰ ਕੌਂਸਲ ਨਾਭਾ ਦੀ ਵਾਰਡ ਨੰਬਰ 16 ਲਈ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨਾਭਾ ਨਾਇਬ ਤਹਿਸੀਲਦਾਰ ਦੇ ਦਫ਼ਤਰ ਵਿਖੇ ਨਾਮਜਦਗੀ ਪੱਤਰ ਪ੍ਰਾਪਤ ਕਰਨਗੇ।
ਇਸੇ ਦੌਰਾਨ ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਵਿਖੇ 242 ਪੋਲਿੰਗ ਬੂਥ ਹਨ, ਨਗਰ ਕੌਂਸਲ ਸਨੌਰ ਵਿਖੇ 15 ਪੋਲਿੰਗ ਬੂਥ, ਨਗਰ ਪੰਚਾਇਤ ਦੇਵੀਗੜ੍ਹ ਅਤੇ ਘੱਗਾ ਵਿਖੇ 13-13 ਪੋਲਿੰਗ ਬੂਥ ਹਨ। ਇਸੇ ਤਰ੍ਹਾਂ ਨਗਰ ਪੰਚਾਇਤ ਘਨੌਰ ਤੇ ਭਾਦਸੋਂ ਵਿਖੇ 11-11 ਪੋਲਿੰਗ ਬੂਥ ਬਣਾਏ ਗਏ ਹਨ। ਜਦੋਂਕਿ ਨਗਰ ਕੌਂਸਲਾਂ ਸਮਾਣਾ, ਨਾਭਾ, ਰਾਜਪੁਰਾ ਤੇ ਪਾਤੜਾਂ ਵਿਖੇ 2-2 ਪੋਲਿੰਗ ਸਟੇਸ਼ਨ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਜ਼ਿਲ੍ਹੇ ਅੰਦਰ ਕੁਲ 127 ਵਾਰਡਾਂ ਵਿੱਚ 21 ਦਸੰਬਰ ਨੂੰ ਸਵੇਰ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੁਆਈਆਂ ਜਾਣਗੀਆਂ।

Related Articles

Leave a Comment