newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Fitness ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

by Newslineexpres@1
ਚੰਡੀਗੜ, 5 ਅਗਸਤ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸ੍ਰੀ ਅਸ਼ਵਨੀ ਸੇਖੜੀ ਨੇ ਅੱਜ ਸਿਹਤ ਮੰਤਰੀ ਸ.ਬਲਬੀਰ ਸਿੰਘ ਸਿੱਧੂ ਅਤੇ ਸਮਾਜਿਕ ਨਿਆਂ,ਅਧਿਕਾਰਾਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਦੀ ਹਾਜ਼ਰੀ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਅਸ਼ਵਨੀ ਸੇਖੜੀ ਨੇ ਦੱਸਿਆ ਕਿ ਸੂਬੇ ਵਿੱਚ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਿਸੇ ਵੀ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ।ਉਨਾਂ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਕਰੋਨਾ ਯੋਧਿਆਂ ਨੇ ਮਹਾਂਮਾਰੀ ਦੌਰਾਨ ਲੋਕਾਂ ਨੂੰ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਵਿੱਚ ਮਿਸਾਲੀ ਤੇ ਸ਼ਾਨਦਾਰ ਕੰਮ ਕੀਤਾ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਤੰਨੂ ਕਸ਼ਯਪ,ਪੀਐਸਐਸਬੀ ਦੇ ਮੈਂਬਰ ਸ੍ਰੀ ਕੁਲਦੀਪ ਸਿੰਘ ਕਲਹੋਲ, ਸੇਵਾਮੁਕਤ ਡੀ.ਪੀ.ਆਰ.ਓ. ਸ੍ਰੀ ਸਵਿੰਦਰ ਸਿੰਘ ਬੇਗੋਵਾਲੀਆ ਹਰਗੁਣਪ੍ਰੀਤ ਮਾਂਗਟ, ਰਾਕੇਸ਼ ਹਾਂਡਾ ਅਤੇ ਵਿਨਾਇਕ ਹਾਂਡਾ ਵੀ ਮੌਜੂਦ ਸਨ।

Related Articles

Leave a Comment