ਅੰਮ੍ਰਿਤਸਰ, 17 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਗੁਰੂ ਨਗਰੀ ‘ਚ ਇੱਕ ਵਾਰ ਮੁੜ ਧਮਾਕਾ ਹੋਣ ਦੀ ਖ਼ਬਰ ਹੈ। ਧਮਾਕਾ ਅੰਮ੍ਰਿਤਸਰ ਦੇ ਇਸਾਲਾਮਾਬਾਦ ਥਾਣੇ ਵਿੱਚ ਹੋਇਆ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਵੱਲੋਂ ਥਾਣੇ ਅੰਦਰ ਕਿਸੇ ਵੀ ਧਮਾਕੇ ਦੀ ਗੱਲ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਪਰ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਧਮਾਕੇ ਦੀ ਇਹ ਜ਼ੋਰਦਾਰ ਆਵਾਜ਼ ਤੜਕਸਾਰ 3 ਵਜੇ ਦੇ ਕਰੀਬ ਸੁਣੀ। ਉਧਰ, ਗੈਂਗਸਟਰ ਜੀਵਨ ਫੌਜੀ ਨੇ ਵੀ ਇਸ ਧਮਾਕੇ ਬਾਰੇ ਆਪਣੀ ਪੋਸਟ ਸਾਂਝੀ ਕਰਦੇ ਹੋਏ ਜ਼ਿੰਮੇਵਾਰੀ ਲਈ ਹੈ ਅਤੇ ਪੰਜਾਬ ਪੁਲਿਸ ਨੂੰ ਸਿੱਧੀ ਧਮਕੀ ਦਿੱਤੀ ਹੈ।
ਮੌਕੇ ਤੋਂ ਪ੍ਰਾਪਤ ਪਹਿਲੀ ਜਾਣਕਾਰੀ ਅਨੁਸਾਰ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਧਮਾਕਾ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਥਾਣੇ ਦੇ ਵਿੱਚ ਹੋਇਆ ਹੈ। ਧਮਾਕੇ ਦੀ ਆਵਾਜ਼ ਇੰਨੀ ਜ਼ਬਰਦਸਤ ਸੀ ਕਿ ਸੁੱਤੇ ਪਏ ਲੋਕ ਵੀ ਉਠ ਗਏ, ਜਿਸ ਕਾਰਨ ਆਸ ਪਾਸ ਦੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਧਮਾਕਾ ਸਵੇਰੇ ਲਗਭਗ ਸਵੇਰੇ 3 ਵਜੇ ਦੇ ਕਰੀਬ ਹੋਇਆ। ਥਾਣਾ ਇਸਲਾਮਾਬਾਦ ਧਮਾਕੇ ਦੀ ਜਿੰਮੇਵਾਰੀ ਗੈਂਗਸਟਰ ਜੀਵਨ ਫੌਜੀ ਨੇ ਲਈ ਹੈ। ਉਸ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਇਸ ਸਬੰਧੀ ਪੋਸਟ ਵੀ ਪਾਈ ਗਈ ਹੈ।
previous post