???? ਪੰਜਾਬ ‘ਚ 21 ਦਸੰਬਰ ਨੂੰ ਛੁੱਟੀ ਦਾ ਐਲਾਨ
ਚੰਡੀਗੜ੍ਹ, 19 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਨਗਰ ਨਿਗਮ, ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ 21 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਦੀ ਬਕਾਇਦਾ ਲੈਟਰ ਵੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 21 ਦਸੰਬਰ (ਸ਼ਨੀਵਾਰ) ਨੂੰ ਮਿਊਂਸੀਪਲ ਬਾਡੀਜ਼ ਦੇ ਅਧਿਕਾਰ ਖੇਤਰ ਵਿਚ ਪੈਂਦੇ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿਚ ਜਨਤਕ ਛੁੱਟੀ ਐਲਾਨੀ ਹੈ, ਜਿਥੇ ਚੋਣਾਂ ਹੋਣ ਜਾ ਰਹੀਆਂ ਹਨ।
