newslineexpres

Home Latest News ???? “ਇਲੈਕਟ੍ਰੋਨਿਕ ਮੀਡੀਆ ਵੈਲਫੇਅਰ ਕਲੱਬ ਪਟਿਆਲਾ” ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਹੁਤ ਸ਼ਰਧਾ ਨਾਲ ਲਗਾਇਆ ਲੰਗਰ 

???? “ਇਲੈਕਟ੍ਰੋਨਿਕ ਮੀਡੀਆ ਵੈਲਫੇਅਰ ਕਲੱਬ ਪਟਿਆਲਾ” ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਹੁਤ ਸ਼ਰਧਾ ਨਾਲ ਲਗਾਇਆ ਲੰਗਰ 

by Newslineexpres@1

???? “ਇਲੈਕਟ੍ਰੋਨਿਕ ਮੀਡੀਆ ਵੈਲਫੇਅਰ ਕਲੱਬ ਪਟਿਆਲਾ” ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਹੁਤ ਸ਼ਰਧਾ ਨਾਲ ਲਗਾਇਆ ਲੰਗਰ 

   ਪਟਿਆਲਾ, 28 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –   ਸਾਹਿਬ-ਏ-ਕਮਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਲਾਸਾਨੀ ਕੁਰਬਾਨੀ ਨੂੰ ਕੋਟਿ ਕੋਟਿ ਪ੍ਰਣਾਮ ਕਰਦਿਆਂ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਪਟਿਆਲਾ ਦੇ ਪੱਤਰਕਾਰਾਂ ਦੀ ਪ੍ਰਸਿੱਧ ਸੰਸਥਾ “ਇਲੈਕਟ੍ਰੌਨਿਕ ਮੀਡਿਆ ਵੈੱਲਫੇਅਰ ਕਲੱਬ ਪਟਿਆਲਾ” ਵੱਲੋਂ ਅੱਜ ਸ਼ਹੀਦੀ ਦਿਹਾੜੇ ਮੌਕੇ ਲੰਗਰ ਵਰਤਾਏ ਗਏ। 

   ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਵਿਖੇ ਭਾਸ਼ਾ ਵਿਭਾਗ ਦੇ ਸਾਹਮਣੇ  ਸਥਿਤ ਇਲੈਕਟ੍ਰੌਨਿਕ ਮੀਡਿਆ ਵੈੱਲਫੇਅਰ ਕਲੱਬ ਪਟਿਆਲਾ ਦੇ ਦਫਤਰ ਦੇ ਅੱਗੇ ਸਮੂਹ ਮੀਡੀਆ ਦੇ ਯੋਗ ਉਪਰਾਲੇ ਨਾਲ ਮੀਡੀਆ ਕਲੱਬ ਦੇ ਪ੍ਰਧਾਨ ਅਨੁਰਾਗ ਸ਼ਰਮਾ ਦੀ ਅਗਵਾਈ ਹੇਠ ਸ਼ਰਧਾਪੂਰਵਕ ਲੰਗਰ ਵਰਤਾਇਆ ਗਿਆ। ਇਸ ਮੌਕੇ ਕਲੱਬ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਕੋਹਲੀ, ਮੀਤ ਪ੍ਰਧਾਨ ਦਮਨ, ਜਗਜੀਤ ਸਿੰਘ ਸੱਗੂ, ਜਸਪਾਲ ਸਿੰਘ ਸੁਖੀਜਾ, ਦਰਸ਼ਨ ਅਹੂਜਾ, ਕੁਲਵਿੰਦਰ, ਬਲਜੀਤ ਸਰਨਾ, ਬਿੰਦਰ ਬਾਤਿਸ਼, ਚਰਨਜੀਤ ਸਿੰਘ ਚੰਨੀ ਅਤੇ ਹੋਰ ਕਈ ਪੱਤਰਕਾਰ ਤੇ ਕੈਮਰਾਮੈਨ ਹਾਜ਼ਰ ਸਨ, ਜਿਨ੍ਹਾਂ ਨੇ ਬਹੁਤ ਸ਼ਰਧਾ ਦੇ ਨਾਲ ਲੰਗਰ ਬਣਾਉਣ ਤੇ ਵਰਤਾਉਣ ਦੀ ਸੇਵਾ ਨਿਭਾਈ। ਉਕਤ ਤੋਂ ਇਲਾਵਾ ਪ੍ਰਸਿੱਧ ਸਮਾਜ ਤੇ ਅਮਰ ਹਸਪਤਾਲ ਦੇ ਜਨਰਲ ਮੈਨੇਜਰ ਬਲਵਿੰਦਰ ਸਿੰਘ ਤੇ ਹੋਰਾਂ ਨੇ ਵੀ ਲੰਗਰ ਵਰਤਾਏ ਤੇ ਗੁਰੂ ਸਾਹਿਬਾਨ ਨੂੰ ਪ੍ਰਣਾਮ ਕੀਤਾ।

  ਇਸ ਦੌਰਾਨ ਸਮੂਹ ਪੱਤਰਕਾਰਾਂ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਸ਼ਹਾਦਤਾਂ ਨੂੰ ਯਾਦ ਕੀਤਾ।

Newsline Express

Related Articles

Leave a Comment